ਮੁੱਲਾਂਪੁਰ , 07 ਅਗਸਤ 2021 ਅੱਜ ਨਗਰ ਕੌਂਸਲ ਪ੍ਰਧਾਨ ਪ੍ਰਧਾਨ ਤੇਲੂ ਰਾਮ ਬਾਂਸਲ, ਸੀਨੀਅਰ ਵਾਇਸ ਪ੍ਰਧਾਨ ਕਰਨਵੀਰ ਸਿੰਘ ਸੇਖੋਂ, ਸੀਨੀਅਰ ਕਾਂਗਰਸੀ ਆਗੂ ਤੇ ਕੌਂਸਲਰ ਮਹਿੰਦਰ ਪਾਲ ਸਿੰਘ ਲਾਲੀ, ਮਾਰਕੀਟ ਕਮੇਟੀ ਮੁੱਲਾਂਪੁਰ ਦੇ ਵਾਇਸ ਚੇਅਰਮੈਨ ਸ਼ਾਮ ਲਾਲ ਜਿੰਦਲ, ਜਤਿੰਦਰ ਸਿੰਘ ਮੱਕੜ ਨੇ ਸਰਵਿਸ ਲੇਨ ‘ਤੇ ਖੱਡੇ ਭਰਾਈ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਦਾ ਬਹੁਤ ਧੰਨਵਾਦ ਕੀਤਾ ਜਿਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਮੁੱਲਾਂਪੁਰ ਤੋਂ ਫਿਰੋਜ਼ਪੁਰ ਰੋਡ ਦੇ ਨਾਲ ਲੱਗਦੀ ਸਰਵਿਸ ਲੇਨ ‘ਤੇ ਖੱਡੇ ਭਰਾਈ ਦਾ ਕੰਮ ਸ਼ੁਰੂ ਹੋ ਗਿਆ ਹੈ।
ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਭਰੋਸਾ ਦਿਵਾਇਆ ਕਿ ਬਰਸਾਤ ਦੇ ਮੌਸਮ ਤੋਂ ਬਾਅਦ ਪ੍ਰੀਮਿਕਸ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ।
ਪ੍ਰਧਾਨ ਤੇਲੂ ਰਾਮ ਬਾਂਸਲ ਨੇ ਕਿਹਾ ਕਿ ਕੈਪਟਨ ਸੰਦੀਪ ਸਿੰਘ ਸੰਧੂ ਦੀ ਅਗਵਾਈ ਵਿੱਚ ਇਹ ਵਿਸ਼ਵਾਸ ਦਿਵਾਉਂਦੇ ਹਾਂ ਕਿ ਮੁੱਲਾਂਪੁਰ ਦੀ ਦਿੱਖ ਸੁਧਾਰਣ ਦੇ ਪੂਰੇ ਯਤਨ ਕੀਤੇ ਜਾ ਰਹੇ ਹਨ।
ਸਬੰਧਤ ਤਸਵੀਰਾਂ ਵੀ ਨਾਲ ਲਗਾ ਦਿੱਤੀਆਂ ਗਈਆਂ ਹਨ ਜੀ