ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਇਕਸਾਰ ਵਿਕਾਸ ਤੇ ਜੋਰ ਮਾਲ ਮੰਤਰੀ
ਫਾਜ਼ਿਲਕਾ, 13 ਅਗਸਤ,2021
ਪੰਜਾਬ ਦੇ ਮਾਲ, ਪੂਨਰਵਾਸ ਅਤੇ ਆਫ਼ਤ ਪ੍ਰਬੰਧਨ ਮਹਿਕਮਿਆਂ ਦੇ ਕੈਬਨਿਟ ਵਜੀਰ ਸ: ਗੁਰਪ੍ਰੀਤ ਸਿੰਘ ਕਾਂਗੜ ਦੀ ਹਾਜਰੀ ਵਿਚ ਅੱਜ ਇੱਥੇ ਜ਼ਿਲਾ ਯੋਜਨਾ ਬੋਰਡ ਦੇ ਨਵ-ਨਾਮਜਦ ਚੇਅਰਮੈਨ ਸ: ਬਲਬੀਰ ਸਿੰਘ ਦਾਨੇਵਾਲੀਆਂ ਨੇ ਆਪਣਾ ਅਹੁਦਾ ਸੰਭਾਲਿਆ।
ਇਸ ਮੌਕੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਤੇ ਸ: ਰਮਿੰਦਰ ਆਮਲਾ, ਸ੍ਰੀ ਸੰਦੀਪ ਜਾਖੜ, ਜ਼ਿਲਾ ਪ੍ਰਧਾਨ ਸ੍ਰੀ ਰੰਜਮ ਕਾਮਰਾ, ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਸਮੇਤ ਜ਼ਿਲੇ ਦੀਆਂ ਹੋਰ ਪ੍ਰਮੁੱਖ ਸਖ਼ਸੀਅਤਾਂ ਵੀ ਹਾਜਰ ਸਨ।
ਇਸ ਮੌਕੇ ਬੋਲਦਿਆਂ ਸ: ਗੁਰਪ੍ਰੀਤ ਸਿੰਘ ਕਾਂਗੜ ਨੇ ਆਖਿਆ ਕਿ ਪੰਜਾਬ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਇਕਸਾਰ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਸਾਰੇ ਪਿੰਡਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਲਈ ਫੰਡ ਮੁਹਈਆ ਕਰਵਾਏ ਗਏ ਹਨ।
ਸ: ਕਾਂਗੜ ਨੇ ਇਸ ਮੌਕੇ ਕਿਹਾ ਕਿ ਸੂਬਾ ਸਰਕਾਰ ਆਪਣੇ ਨਾਗਰਿਕਾਂ ਨੂੰ ਬਿਹਤਰ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਉਨਾਂ ਨੇ ਇਸ ਮੌਕੇ ਹਾਜਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਲੋਕਾਂ ਨੂੰ ਚੰਗੀਆਂ ਸੇਵਾਵਾਂ ਮੁਹਈਆ ਕਰਵਾਈਆਂ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇਕ ਲੋੜਵੰਦ ਵਿਅਕਤੀ ਤੱਕ ਪੁੱਜੇ।
ਇਸ ਤੋਂ ਪਹਿਲਾਂ ਵਿਧਾਇਕ ਸ: ਰਮਿੰਦਰ ਸਿੰਘ ਆਮਲਾ ਅਤੇ ਸ: ਦਵਿੰਦਰ ਸਿੰਘ ਆਮਲਾ ਨੇ ਵੀ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਜਿਕਰ ਕੀਤਾ। ਸ੍ਰੀ ਸੰਦੀਪ ਜਾਖੜ ਨੇ ਸ੍ਰੀ ਦਾਨੇਵਾਲੀਆਂ ਦੀ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਦੇ ਪ੍ਰੋਗਰਾਮਾਂ ਨੂੰ ਘਰ ਘਰ ਤੱਕ ਪੁੱਜਦਾ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।
ਨਵ ਨਾਮਜਦ ਚੇਅਰਮੈਨ ਸ: ਬਲਬੀਰ ਸਿੰਘ ਦਾਨੇਵਾਲੀਆਂ ਨੇ ਆਪਣੀ ਨਿਯੂਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦਾ ਧੰਨਵਾਦ ਕਰਦਿਆਂ ਆਪਣੇ ਜੀਵਨ ਦੇ ਸਿਆਸੀ ਸਫਰ ਦੀ ਕਹਾਣੀ ਹਾਜਰੀਨ ਨਾਲ ਸਾਂਝੀ ਕਰਦਿਆਂ ਕਿਹਾ ਕਿ ਮਿਹਨਤ ਕਰਨ ਨਾਲ ਸਫਲਤਾ ਯਕੀਨੀ ਮਿਲਦੀ ਹੈ।
ਇਸ ਤੋਂ ਪਹਿਲਾਂ ਜ਼ਿਲਾ ਕਾਂਗਰਸ ਪ੍ਰਧਾਨ ਸ੍ਰੀ ਰੰਜਮ ਕਾਮਰਾ ਨੇ ਜ਼ਿਲੇ ਵਿਚ ਪੁੱਜਣ ਤੇ ਕੈਬਨਿਟ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਉਨਾਂ ਨੇ ਕਿਹਾ ਕਿ ਸੰਗਠਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਲੈਕੇ ਜਾਣ ਲਈ ਕੰਮ ਕਰ ਰਿਹਾ ਹੈ।
ਇਸ ਮੌਕੇ ਨਗਰ ਨਿਗਮ ਅਬੋਹਰ ਦੇ ਮੇਅਰ ਸ੍ਰੀ ਵਿਮਲ ਠਠਈ, ਸ੍ਰੀ ਅਜੀਤ ਸਹਾਰਨ, ਨਗਰ ਕੌਂਸਲ ਫਾਜ਼ਿਲਕਾ ਦੇ ਪ੍ਰਧਾਨ ਸ੍ਰੀ ਸੁਰਿੰਦਰ ਸਚਦੇਵਾ, ਮਾਰਕੀਟ ਕਮੇਟੀ ਚੇਅਰਮੈਨ ਸ੍ਰੀ ਪ੍ਰੇਮ ਸਿੰਘ ਕੁਲਰੀਆ, ਸ੍ਰੀ ਸੰਜੀਵ ਤਰੀਕਾ, ਸ੍ਰੀ ਬੀਡੀ ਕਾਲੜਾ, ਗੰਗਾਧਰ ਬਾਂਸਲ ਆਦਿ ਵੀ ਹਾਜਰ ਸਨ।