ਕੈਬਨਿਟ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕੋਰੋਨਾ ਵੈਕਸੀਨੇਸ਼ਨ ਕੈਂਪ ਦਾ ਕੀਤਾ ਉਦਘਾਟਨ

ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ
ਭਰਾੜੀਵਾਲ ਧਰਮਸ਼ਾਲਾ ਕਮੇਟੀ ਨੂੰ ਦਿੱਤਾ 3 ਲੱਖ ਰੁਪਏ ਦਾ ਚੈਕ
ਅੰਮ੍ਰਿਤਸਰ 9 ਸਤੰਬਰ 2021
ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕ ਹੁਣ ਬਿਨਾਂ ਝਿੱਝਕ ਤੋਂ ਵੈਕਸੀਨ ਲਗਵਾਉਣ ਲਈ ਅੱਗੇ ਆ ਰਹੇ ਹਨ, ਜੋ ਕਿ ਬਹੁਤ ਹੀ ਚੰਗੀ ਗੱਲ ਹੈ ਅਤੇ ਇਸਦੇ ਨਾਲ ਹੀ ਅਸੀਂ ਕੋਰੋਨਾ ਦੀ ਤੀਸਰੀ ਲਹਿਰ ਨੂੰ ਮਾਤ ਪਾ ਸਕਦੇ ਹਾਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਵਾਰਡ ਨੰ: 70 ਦੇ ਅਧੀਨ ਪੈਂਦੇ ਇਲਾਕੇ ਭਰਾੜੀਵਾਲ ਵਿਖੇ ਕੋਰੋਨਾ ਵੈਕਸੀਨ ਕੈਂਪ ਦਾ ਉਦਘਾਟਨ ਕਰਨ ਸਮੇਂ ਕੀਤਾ।
ਸ੍ਰੀ ਸੋਨੀ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਨਾਲ ਨਿੱਪਟਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ ਪਰ ਲੋਕਾਂ ਦੇ ਸਹਿਯੋਗ ਨਾਲ ਹੀ ਪਹਿਲੀਆਂ ਦੋ ਲਹਿਰਾਂ ਵਾਂਗ ਹੀ ਅਸੀਂ ਇਸ ਤੀਜੀ ਲਹਿਰ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਉਨਾਂ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਲਗਾਤਾਰ ਕੋਰੋਨਾ ਦੇ ਕੈਂਪ ਲਗਾਏ ਜਾ ਰਹੇ ਹਨ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਦੀ ਵੈਕਸੀਨ ਜ਼ਰੂਰ ਲਗਾਉਣ ਤਾਂ ਜੋ ਇਸ ਮਹਾਂਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਦੱਸਣਯੋਗ ਹੈ ਕਿ ਅੱਜ ਦੇ ਇਸ ਕੈਂਪ ਵਿੱਚ 400 ਦੇ ਕਰੀਬ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ।
ਇਸ ਉਪਰੰਤ ਸ੍ਰੀ ਸੋਨੀ ਵਲੋਂ ਭਰਾੜੀਵਾਲ ਵਿਖੇ ਸਥਿੱਤ ਧਰਮਸ਼ਾਲਾ ਕਮੇਟੀ ਨੂੰ ਧਰਮਸ਼ਾਲਾ ਦੀ ਨਵੀਨੀਕਰਨ ਲਈ 3 ਲੱਖ ਰੁਪਏ ਦਾ ਚੈਕ ਵੀ ਭੇਂਟ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਸ੍ਰੀ ਸੋਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਇਲਾਕੇ ਦਾ ਕਦੀ ਏਨਾ ਵਿਕਾਸ ਨਹੀਂ ਜਿਨ੍ਹਾਂ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹੋਇਆ ਹੈ। ਇਸ ਮੌਕੇ ਸ੍ਰੀ ਸੋਨੀ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨਾਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸ: ਪਰਮਜੀਤ ਸਿੰਘ ਚੋਪੜਾ, ਸ: ਮੋਹਨਦੀਪ ਸਿੰਘ, ਸ: ਮਨਜੀਤ ਸਿੰਘ, ਸ੍ਰੀ ਰਮਨ ਵਿਰਕ, ਮੈਡਮ ਵੀਨਾ ਸੈਨੀ, ਮੈਡਮ ਸੋਨੀਆ ਸਲਵਾਨ, ਸ: ਰਣਜੀਤ ਸਿੰਘ ਅਤੇ ਸਮਰਾ ਪਰਿਵਾਰ ਵੀ ਹਾਜ਼ਰ ਸਨ।
ਕੈਪਸ਼ਨ : ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਾਰਡ ਨੰ: 70 ਦੇ ਅਧੀਨ ਪੈਂਦੇ ਇਲਾਕੇ ਭਰਾੜੀਵਾਲ ਵਿਖੇ ਕੋਰੋਨਾ ਵੈਕਸੀਨ ਕੈਂਪ ਦਾ ਨਿੱਰੀਖਣ ਕਰਦੇ ਹੋਏ।
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਭਰਾੜੀਵਾਲ ਵਿਖੇ ਧਰਮਸ਼ਾਲਾ ਕਮੇਟੀ ਨੂੰ 3 ਲੱਖ ਰੁਪਏ ਦਾ ਚੈਕ ਭੇਂਟ ਕਰਦੇ ਹੋਏ।

Spread the love