ਅੰਮ੍ਰਿਤਸਰ 2 ਜੁਲਾਈ 2021
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਦੀ ਅਗਵਾਈ ਹੇਠ ਅੱਜ ਵਾਰਡ ਨੰ 69, 70 ਦੇ ਕਈ ਆਗੂ ਜੋ ਕਿ ਅਕਾਲੀ ਪਾਰਟੀ ਨਾਲ ਸਬੰਧਤ ਰਖਦੇ ਸੀ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਸ੍ਰੀ ਸੋਨੀ ਨੇ ਦੱਸਿਆ ਕਿ ਅੱਜ 15 ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਨਾਂ ਸਾਰਿਆਂ ਨੂੰ ਕਾਂਗਰਸ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਸ਼ਾਮਲ ਹੋਣ ਵਾਲੇ ਭੁਪਿੰਦਰ ਸਿੰਘ ਨੇ ਕਿਹਾ ਕਿ ਉਹ ਸ੍ਰੀ ਸੋਨੀ ਵਲੋਂ ਹਲਕੇ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨਾਂ ਕਿਹਾ ਕਿ ਸ੍ਰੀ ਸੋਨੀ ਵਲੋਂ ਬਿਨਾਂ ਭੇਦਭਾਵ ਤੋਂ ਸਾਰੇ ਹਲਕੇ ਦਾ ਸੰਪੂਰਨ ਵਿਕਾਸ ਕਰਵਾਇਆ ਗਿਆ ਹੈ, ਜਿਸ ਲਈ ਉਨਾਂ ਦਾ ਧੰਨਵਾਦ ਕਰਦੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਵਾਰਡ ਨੰ 69 ਅਤੇ 70 ਦੇ ਇਲਾਕਿਆਂ ਵਿੱਚ ਤੇਜੀ ਨਾਲ ਵਿਕਾਸ ਕਾਰਜ ਚਲ ਰਹੇ ਹਨ। ਜੋ ਕਿ ਆਪਣੇ ਅੰਤਮ ਪੜਾਅ ਤੇ ਹਨ। ਉਨਾਂ ਕਿਹਾ ਕਿ ਕੋਈ ਵੀ ਇਲਾਕਾ ਵਿਕਾਸ ਪਖੋ ਸਖਣਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਵਿਕਾਸ ਦੀ ਰਾਜਨੀਤੀ ਕੀਤੀ ਹੈ।
ਸ੍ਰੀ ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਸਾਰੀਆਂ ਵਾਰਡਾਂ ਵਿੱਚ 90 ਫੀਸਦੀ ਦੇ ਕਰੀਬ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ। ਉਨਾਂ ਕਿਹਾ ਕਿ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ ਅਤੇ ਕੋਈ ਵੀ ਵਾਅਦਾ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਵਿਕਾਸ ਸੋਨੀ, ਯੁਵਾ ਨੇਤਾ ਪਰਮਜੀਤ ਸਿੰਘ ਚੋਪੜਾ, ਰਣਜੀਤ ਸਿੰਘ ਰਾਣਾ, ਸਵਰਨ ਸਿੰਘ, ਅਕਾਸ ਦੀਪ ਸਿੰਘ, ਇੰਦਰਬੀਰ ਸਿੰਘ, ਅਮਰ ਸਿੰਘ, ਰਾਹੁਲ ਕੁਮਾਰ, ਸੰਨੀ ਸਿੰਘ, ਹੀਰਾ ਸਿੰਘ, ਤਰਸੇਮ ਸਿੰਘ, ਗੁਰਜਿੰਦਰ ਸਿੰਘ, ਅਤੇ ਰਮਨਦੀਪ ਸਿੰਘ ਹਾਜਰ ਸਨ।
ਕੈਪਸ਼ਨ: ਕੈਬਨਿਟ ਮੰਤਰੀ ਸ੍ਰੀ ਸੋਨੀ ਦੀ ਅਗਵਾਈ ਹੇਠ ਅਕਾਲੀ ਪਾਰਟੀ ਦੇ ਆਗੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੁੰਦੇ ਹੋਏ।