*ਜ਼ੀਰੋ ਟੀਚੇ ਵੱਲ ਵਧਦੇ ਕਦਮ ਵਿਸ਼ੇ ਹੇਠ ਮਨਾਇਆ ਮਲੇਰੀਆ ਦਿਵਸ
ਬਰਨਾਲਾ, 25 ਅਪਰੈਲ
ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।
ਇਸ ਮੌਕੇ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਇਸ ਲਈ ਕਿਸੇ ਵੀ ਤਰਾਂ ਦਾ ਬੁਖਾਰ ਹੋਣ ’ਤੇ ਨੇੜਲੇ ਸਿਹਤ ਕੇਂਦਰ ਵਿਚ ਜਾਂਚ ਕਰਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਮੱਛਰ ਦੇ ਕੱਟਣ ਤੋਂ ਬਚਾਅ ਲਈ ਮੱਛਰਦਾਨੀ ਤੇ ਹੋਰ ਇਹਤਿਆਤਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਵੇਂ ਕਿ ਖਾਲੀ ਬਰਤਨਾਂ, ਟਾਇਰਾਂ ਆਦਿ ਵਿੱਚ ਪਾਣੀ ਨਹੀਂ ਖੜਾ ਹੋਣ ਦੇਣਾ ਚਾਹੀਦਾ।