ਅੱਜ 260 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ
ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 4425
ਅੰਮਿ੍ਰਤਸਰ, 20 ਮਈ , 2021 – ਜਿਲਾ ਅੰਮਿ੍ਰਤਸਰ ਵਿੱਚ ਅੱਜ 260 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 423 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 36399 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 4425 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1290 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 9 ਵਿਅਕਤੀ ਦੀ ਮੌਤ ਹੋਈ ਹੈ।