ਅੱਜ 343 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ
ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 4597
ਅੰਮਿ੍ਰਤਸਰ, 20 ਮਈ , 2021 – ਜਿਲਾ ਅੰਮਿ੍ਰਤਸਰ ਵਿੱਚ ਅੱਜ 343 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 545 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 35976ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 4597 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1281 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 9 ਵਿਅਕਤੀ ਦੀ ਮੌਤ ਹੋਈ ਹੈ।