ਕੋਰੋਨਾ ਤੋਂ ਮੁਕਤ ਹੋਏ 635 ਵਿਅਕਤੀ ਪਰਤੇ ਆਪਣੇ ਘਰਾਂ ਨੂੰ

ਅੱਜ 438 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ
ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 5895
ਅੰਮਿ੍ਰਤਸਰ, 14 ਮਈ , 2021  ਜਿਲਾ ਅੰਮਿ੍ਰਤਸਰ ਵਿੱਚ ਅੱਜ 438 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 635 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 32591 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 5895 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1191 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 23 ਵਿਅਕਤੀ ਦੀ ਮੌਤ ਹੋਈ ਹੈ।
Spread the love