ਫਰੀਦਕੋਟ 10 ਮਈ,2021 ਜ਼ਿਲੇ ਅੰਦਰ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਸਿਵਲ ਸਰਜਨ ਫਰੀਦਕੋਟ ਡਾ.ਸੰਜੇ ਕਪੂਰ ਨੇ ਜ਼ਿਲੇ ਦੀਆਂ ਸਿਹਤ ਸੰਸਥਾਵਾਂ ਦੇ ਮੁਖੀਆਂ ਅਤੇ ਜ਼ਿਲਾ ਐਪੀਡਿੋਲੋਜਿਸਟ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ।ਇਸ ਮੌਕੇ ਸਿਵਲ ਸਰਜਨ ਡਾ.ਸੰਜੇ ਕਪੂਰ ਨੇ ਜ਼ਿਲੇ ਅੰਦਰ ਕੋਰੋਨਾ ਦੇ ਵਧ ਰਹੇ ਕੇਸ ਅਤੇ ਮਹੀਨੇ ਦੌਰਾਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਕੋਰੋਨਾ ਨਾਲ ਨਿਜੱਠਣ ਲਈ ਆਕਸੀਜਨ ਸਿਲੰਡਰਾਂ,ਵੈਂਟੀਲੇਟਰਾਂ,ਬੈੱਡ ਅਤੇ ਲੋੜੀਦੀਆਂ ਦਵਾਈਆਂ ਸਬੰਧੀ ਪ੍ਰਬੰਧਾਂ ਬਾਰੇ ਅੰਕੜੇ ਅਤੇ ਸਥਿਤੀ ਬਾਰੇ ਜਾਣਕਾਰੀ ਇਕੱਤਰ ਕੀਤੀ। ਉਹਨਾਂ ਨੇ 18 ਤੋਂ 44 ਸਾਲ ਦੇ ਉਸਾਰੀ ਕਾਮਿਆਂ ਨੂੰ ਸ਼ੁਰੂ ਕੀਤੀ ਜਾਣ ਵਾਲੀ ਕੋਵਿਡ 19 ਵੈਕਸੀਨ ਬਾਰੇ ਵਿਚਾਰ ਕੀਤਾ ਗਿਆ। ਉਨ੍ਹਾਂ ਜ਼ਿਲੇ ਵਿੱਚ ਘਰ ਇਕਾਂਤਵਾਸ ਵਿੱਚ ਰਹਿ ਰਹੇ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਦੀ ਗਿਣਤੀ ਅਤੇ ਮਿਸ਼ਨ ਫਤਿਹ ਕਿੱਟਾ ਦੀ ਵੰਡ ਬਾਰੇ ਵੀ ਪੁੱਛ-ਗਿੱਛ ਕੀਤੀ ਅਤੇ ਢੁੱਕਵੇਂ ਦਿਸ਼ਾ ਨਿਰਦੇਸ਼ ਵੀ ਦਿੱਤੇ।ਸਿਵਲ ਸਰਜਨ ਨੇ ਸਮੂਹ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਦੇ ਕਹਿਰ ਮੁੜ ਵੱਧਣ ਸਬੰਧੀ ਸੁਚੇਤ ਕਰਦਿਆਂ ਕੋਰੋਨਾ ਸੈਂਪਲਿੰਗ,ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਅਤੇ ਕੋਨਟੈਕਟ ਟ੍ਰੇਸਿੰਗ ਸਬੰਧੀ ਕੰਮ-ਕਾਜ ਵਿੱਚ ਤੇਜੀ ਲਿਆਉਣ ਦੀ ਹਦਾਇਤ ਵੀ ਕੀਤੀ।ਕੋਰੋਨਾ ਮੁਕਤੀ ਲਈ ਸਾਰਿਆਂ ਦਾ ਸਹਿਯੋਗ ਜਰੂਰੀ ਹੈ ਇਸ ਲਈ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ,ਪੰਚਾਇਤਾਂ,ਕਲੱਬਾਂ ਅਤੇ ਦੂਸਰੇ ਵਿਭਾਗਾਂ ਦਾ ਸਹਿਯੋਗ ਲੈਣ ਅਤੇ ਤਲਮੇਲ ਕਰਨ ਲਈ ਕਿਹਾ ਤਾਂ ਜੋ ਜਲਦ ਤੋਂ ਜਲਦ ਕੋਰੋਨਾ ਤੋਂ ਜ਼ਿਲੇ ਨੂੰ ਮੁਕਤ ਕਰਵਾਇਆ ਜਾ ਸਕੇ।