ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਜਰੂਰ ਕੀਤੀ ਜਾਵੇ – ਡਿਪਟੀ ਕਮਿਸ਼ਨਰ

ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਉਣ ਲਈ ਵੱਖ-ਵੱਖ ਵੈਕਸ਼ੀਨੇਸ਼ਨ ਕੇਂਦਰਾਂ ਵਿਚ ਲੱਗ ਰਹੀ ਹੈ ਵੈਕਸੀਨ

ਬਟਾਲਾ, 21 ਮਈ,2021 ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਮਹਾਂਮਾਰੀ ਦੀ ਦੂਸਰੀ ਲਹਿਰ ਤੋਂ ਬਚਣ ਲਈ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਜਰੂਰ ਕਰਨ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਲੱਛਣ ਹੋਣ ’ਤੇ ਕੋਰੋਨਾ ਟੈਸਟ ਜਰੂਰ ਕਰਵਾਇਆ ਜਾਵੇ ਤੇ ਯੋਗ ਵਿਅਕਤੀ ਕੋਵਿਡ ਵੈਕਸੀਨ ਜਰੂਰ ਲਗਾਉਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ-19 ਟੀਕਾਕਰਨ ਨਿਰੰਤਰ ਜਾਰੀ ਹੈ ਅਤੇ ਸਹਿ-ਰੋਗਾਂ ਤੋਂ ਪੀੜ੍ਹਤ 18-44 ਉਮਰ ਦੇ ਵਿਅਕਤੀਆਂ ਅਤੇ ਸਰਕਾਰੀ ਤੇ ਪ੍ਰਾਈਵੇਟ ਸੈਕਟਰਾਂ ਵਿੱਚ 18-44 ਉਮਰ ਦੇ ਸਮੂਹ ਦੇ ਸਿਹਤ ਕਰਮਚਾਰੀਆਂ, ਉਸਾਰੀਆਂ ਕਿਰਤੀਆਂ ਅਤੇ 44 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਨੂੰ ਵੀ ਵੈਕਸੀਨ ਲਗਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕੋਵਿਡ-19 ਟੀਕਾਕਰਨ ਜ਼ਿਲ੍ਹੇ ਦੇ ਸਿਵਲ ਹਸਪਤਾਲਾਂ ਤੋਂ ਇਲਾਵਾ ਹੋਰ ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਯੋਗ ਵਿਅਕਤੀ ਆਪਣੀ ਵੈਕਸੀਨ ਜਰੂਰ ਲਗਵਾਉਣ ਅਤੇ ਵੈਕੀਸਨ ਲਗਾਉਣ ਤੋਂ ਬਾਅਦ ਵੀ ਸਾਵਧਾਨੀਆਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਮਾਸਕ ਲਾਜ਼ਮੀ ਤੌਰ ’ਤੇ ਸਹੀ ਤਰੀਕੇ ਨਾਲ (ਨੱਕ ਤੱਕ ਚੰਗੀ ਤਰ੍ਹਾਂ ਢੱਕ ਕੇ) ਲਗਾਇਆ ਜਾਵੇ, ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ।

 

Spread the love