ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਤੋਂ ਬਚਾਅ ਲਈ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ-ਵਧੀਕ ਡਿਪਟੀ ਕਮਿਸ਼ਨਰ ਰਾਹੁਲ

ਮਾਸਕ ਪਹਿਨਣ ਤੇ ਸ਼ੋਸਲ ਡਿਸਟੈਸਿੰਗ ਨਿਯਮਾਂ ਨੂੰ ਅਪਣਾਉਣ ਦੀ ਕੀਤੀ ਅਪੀਲ
ਗੁਰਦਾਸਪੁਰ, 9 ਜੁਲਾਈ 2021 ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਤੋਂ ਬਚਣ ਅਤੇ ਇਸਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਲੋਕਾਂ ਵਲੋਂ ਮਾਸਕ ਪਹਿਨਣ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਸ਼ੋਸਲ ਡਿਸਟੈਸਿੰਗ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ, ਜੋ ਕਿ ਬਿਮਾਰੀ ਨੂੰ ਸੱਦਾ ਦੇਣ ਵਾਲੀ ਗੱਲ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵੱਧ ਰਹੇ ਫੈਲਾਅ ਨੂੰ ਮੁੱਖ ਰੱਖਦਿਆਂ ਜਿਲੇ ਪ੍ਰਸ਼ਾਸਨ ਵਲੋਂ ਜਿਲੇ ਅੰਦਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੀ ਪਾਲਣਾ ਕਰਨ ਨੂੰ ਲਾਜ਼ਮੀ ਬਣਾਉਣਾ ਚਾਹੀਦਾ ਹੈ ਤਾਂ ਜੋ ਕੋਰੋਨਾ ਬਿਮਾਰੀ ਤੋਂ ਬਚਿਆ ਜਾ ਸਕੇ। ਉਨਾਂ ਅਪੀਲ ਕੀਤੀ ਕਿ ਮਾਸਕ ਲਾਜ਼ਮੀ ਤੋਰ ਤੇ ਪਹਿਨਿਆ ਜਾਵੇ, ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਿਆ ਜਾਵੇ, ਹੱਥਾਂ ਨੂੰ ਸਾਬੁਣ ਨਾਲ ਧੋਤਾ ਜਾਵੇ ਅਤੇ ਸ਼ੈਨੀਟਾਇਜ਼ ਕੀਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਵਾਉਣ।
ਉਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਜੁਕਾਮ, ਖੰਘ ਤੇ ਸਾਹ ਦਾ ਚੜ੍ਹਨਾ ਅਤੇ ਸਰੀਰ ਦਰਦ ਹੋਵੇ ਤਾਂ ਕੋਰੋਨਾ ਟੈਸਟ ਜਰੂਰ ਕਰਵਾਉਣ ਅਤੇ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ। ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ। ਮੈਡੀਕਲ ਹੈਲਪ ਲਈ 104 ਨੰਬਰ ਡਾਇਲ ਕਰਕੇ ਡਾਕਟਰੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾਂ ਅੱਗੇ ਕਿਹਾ ਕਿ ਜਿਸਾ ਤਰਾਂ ਪਹਿਲਾਂ ਲੋਕਾਂ ਨੇ ਜਿਲਾ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਕੋਰੋਨਾ ਮਹਾਂਮਾਰੀ ਵਿਰੁੱਧ ਸਹਿਯੋਗ ਕੀਤਾ ਸੀ, ਓਸੇ ਤਰਾਂ ਹੁਣ ਕੋਵਿਡ ਦੀ ਤੀਸਰੀ ਮਹਾਂਮਾਰੀ ਵਿਰੁੱਧ ਅਤੇ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਹਿਯੋਗ ਕੀਤਾ ਜਾਵੇ।

Spread the love