ਕੋਰੋਨਾ ਵਾਲੰਟੀਅਰਜ਼ ਫਾਜ਼ਿਲਕਾ ਵਲੋਂ ਪਿੰਡ ਕਿੱਕਰਖੇੜਾ ਵਿਖੇ ਲਗਾਇਆ ਗਿਆ ਵੈਕਸੀਨੇਸ਼ਨ ਅਤੇ ਖ਼ੂਨਦਾਨ ਕੈਂਪ

ਫਾਜ਼ਿਲਕਾ, 10 ਸਤੰਬਰ 2021
ਯੁਵਕ ਸੇਵਾਵਾਂ ਵਿਭਾਗ ਅਤੇ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਖਤਮ ਕਰਨ ਲਈ ਸਾਂਝੇ ਤੌਰ ਤੇ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਅਭਿਆਨ ਨੂੰ ਸਫਲਤਾਪੂਰਕ ਲਾਗੂ ਕਰਨ ਦੇ ਮੰਤਵ ਤਹਿਤ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ ਅਰੀਤ ਕੌਰ ਪਾਸੋਂ ਟ੍ਰੇਨਿੰਗ ਪ੍ਰਾਪਤ ਕਰਕੇ ਆਏ ਜ਼ਿਲ੍ਹਾ ਮਾਸਟਰ ਟ੍ਰੇਨਰ ਸ. ਗੁਰਜੰਟ ਸਿੰਘ ਆਰਸੀਬੀ ਅਤੇ ਐੱਨ ਐੱਸ ਐੱਸ ਪ੍ਰੋਗਰਾਮ ਅਫਸਰ ਜੂਸੀ ਤੇ ਬਿਕਰਮਜੀਤ ਸਿੰਘ ਵੱਲੋਂ ਪਿੰਡ ਕਿੱਕਰ ਖੇੜਾ ਵਿੱਚ ਖੂਨਦਾਨ ਕੈਂਪ ਅਤੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।
ਜ਼ਿਲ੍ਹਾ ਮਾਸਟਰ ਟ੍ਰੇਨਰ ਗੁਰਜੰਟ ਸਿੰਘ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਲੋਕਾਂ ਵੱਲੋਂ ਖੂਨ ਦਾਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖੂਨ ਦਾਨ ਦੇ ਮਹੱਤਵ ਬਾਰੇ ਵੀ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨਾ ਸਮਾਜ ਵਿਚ ਭਲਾਈ ਦਾ ਕੰਮ ਮੰਨਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਔਖੀ ਘੜੀ ਵਿਚ ਕਿਸੇ ਵੀ ਵਿਅਕਤੀ ਨੂੰ ਖੂਨ ਦੀ ਜ਼ਰੂਰਤ ਪੈਂਦੀ ਹੈ ਤਾਂ ਬਲਡ ਬੈਂਕ `ਚੋਂ ਖੂਨ ਲਿਆ ਜਾ ਸਕਦਾ ਹੈ। ਇਸ ਮੌਕੇ ਆਏ ਸਾਰੇ ਹਾਜਰੀਨ ਨੂੰ ਇੱਕ ਇੱਕ ਪੌਦਾ ਭੇਟ ਕੀਤਾ ਗਿਆ।
ਯੁਵਕ ਸੇਵਾਵਾਂ ਵਿਭਾਗ ਤੋਂ ਸ੍ਰੀ ਅੰਕਿਤ ਕੁਮਾਰ ਨੇ ਦੱਸਿਆ ਕਿ ਲਗਾਏ ਗਏ ਵੈਕਸੀਨੇਸ਼ਨ ਕੈਂਪ ਦੌਰਾਨ ਵਿਅਕਤੀਆਂ ਨੂੰ ਛੇ ਸੋ ਡੋਜ ਕੋਰੋਨਾ ਵੈਕਸੀਨ ਦੀ ਲਾਈ ਗਈ।ਇਸ ਦੇ ਨਾਲ-ਨਾਲ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਦੇ ਨਾਲ-ਨਾਲ ਵੈਕਸੀਨੇਸ਼ਨ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਵੈਕਸੀਨੇਸ਼ਨ ਬਹੁਤ ਲਾਜ਼ਮੀ ਹੈ।
Spread the love