ਕੋਵਿਡ ਦੇ ਮੱਦੇਨਜਰ ਜ਼ਿਲ੍ਹਾ ਫਾਜ਼ਿਲਕਾ ਅਧੀਨ ਆਉਂਦੇ ਪਿੰਡਾਂ ਅੰਦਰ ਨੌਜਵਾਨਾਂ ਨੇ ਸੰਭਾਲੀ ਠੀਕਰੀ ਪਹਿਰੇ ਲਗਾਉਣ ਦੀ ਕਮਾਨ: ਡਿਪਟੀ ਕਮਿਸ਼ਨਰ

ਪਿੰਡ ਆਵਾ, ਕਬੂਲ ਸ਼ਾਹ ਅਤੇ ਕਟੈਹੜਾ ਵਿੱਚ ਪਿੰਡ ਵਾਸੀਆਂ ਨੇ ਲਗਾਇਆ ਠੀਕਰੀ ਪਹਿਰਾ
ਪੀ.ਐਚ.ਸੀ. ਖੂਈਖੇੜਾ ਵਿੱਚ ਲੱਗਿਆ ਕਰੋਨਾ ਸੈਂਪਲਿੰਗ ਦਾ ਕੈਂਪ,
ਫਾਜ਼ਿਲਕਾ, 25 ਮਈ,2021
ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਇਅਰ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਅਧੀਨ ਆਉਂਦੇ ਪਿੰਡਾਂ ਵਿਚ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਠੀਕਰੀ ਪਹਿਰੇ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਸਨ ਜਿਸ ਸਕਦਾ ਪਿੰਡ ਵਾਸੀ ਵੀ ਜਾਗਰੂਕ ਹੋਏ ਹਨ ਅਤੇ ਨੌਜਵਾਨਾਂ ਨੇ ਹੁਣ ਠੀਕਰੀ ਪਹਿਰੇ ਲਗਾਉਣ ਦੀ ਕਮਾਨ ਸੰਭਾਲੀ ਹੋਈ ਹੈ ਅਤੇ ਆਪੋ-ਆਪਣੇ ਪਿੰਡ ਵਿੱਚ ਠੀਕਰੀ ਪਹਿਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਆਵਾ, ਕਬੂਲ ਸ਼ਾਹ ਅਤੇ ਕਟੈਹੜਾ ਦੇ ਨੌਜਵਾਨ ਆਪਣੇ ਪਿੰਡ ਵਿੱਚ ਠੀਕਰੀ ਪਹਿਰਾ ਲਗਾ ਰਹੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਨੇ ਦੱਸਿਆ ਕਿ ਪਿੰਡਾਂ ਵਿੱਚ ਲੋਕ ਹੁਣ ਕਾਫੀ ਜਾਗਰੂਕ ਹੋ ਗਏ ਹਨ ਅਤੇ ਆਪਣੇ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੇ ਹੁਣ ਅੱਗੇ ਆ ਕੇ ਆਪਣੇ ਪਿੰਡਾਂ ਨੂੰ ਇਸ ਬਿਮਾਰੀ ਤੋਂ ਨਿਜ਼ਾਤ ਦਵਾਉਣ ਲਈ ਠੀਕਰੀ ਪਹਿਲੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਆਵਾ, ਕਬੂਲ ਸ਼ਾਹ ਅਤੇ ਕਟੈਹੜਾ ਦੇ ਨੌਜਵਾਨ ਆਪਣੇ ਪਿੰਡ ਦੀ ਭਲਾਈ ਲਈ ਅਤੇ ਕਰੋਨਾ ਮਹਾਮਾਰੀ ਤੇ ਜਿੱਤ ਪ੍ਰਾਪਤ ਕਰਨ ਲਈ ਆਪਣੇ ਪਿੰਡ ਵਿੱਚ ਠੀਕਰੀ ਪਹਿਰਾ ਦੇ ਰਹੇ ਹਨ। ਪਿੰਡਾਂ ਦੇ ਨੌਜਵਾਨ 24 ਘੰਟੇ ਪਹਿਰਾ ਲਗਾ ਰਹੇ ਹਨ ਅਤੇ ਆਪਣੇ ਪਿੰਡ ਦੇ ਹੋਰਨਾ ਵਸਨੀਕਾਂ ਨੂੰ ਮਾਸਕ ਪਾਉਣ ਅਤੇ 2 ਗਜ਼ ਦੀ ਦੂਰੀ ਬਣਾ ਕੇ ਰੱਖਣ ਲਈ ਜਾਗਰੂਕ ਵੀ ਕਰ ਰਹੇ ਹਨ।
ਸ੍ਰੀ ਕੇਸ਼ਵ ਗੋਇਲ ਨੇ ਦੱਸਿਆ ਕਿ ਕਰੋਨਾ ਵਾਇਰਸ ਦੀ ਰੋਕਥਾਮ ਲਈ ਪਿੰਡਾਂ ਵਿੱਚ ਕਰੋਨਾ ਟੈਸਟ ਲਗਾਤਾਰ ਕੀਤੇ ਜਾ ਰਹੇ ਹਨ ਅਤੇ ਇਸੇ ਤਹਿਤ ਪੀ.ਐਚ.ਸੀ. ਖੂਈਖੇੜਾ ਵਿਖੇ ਵੀ ਲੋਕਾਂ ਦੇ ਕਰੋਨਾ ਟੈਸਟ ਲਗਾਤਾਰ

Spread the love