ਕੋਵਿਡ ਪਾਜਟਿਵ ਆਉਣ ’ਤੇ ਘਬਰਾਉਣ ਦੀ ਨਹੀਂ, ਹੋਮ ਆਈਸੋਲੇਟ ਹੋਣ ਦੀ ਜ਼ਰੂਰਤ : ਡਾ. ਗੀਤਾਂਜਲੀ ਸਿੰਘ

ਸੀਨੀਅਰ ਮੈਡੀਕਲ ਅਫਸਰ ਨੇ ਬਲਾਕ ਵਿਚ ਟੀਕਾਕਰਨ ਦੇ ਕੰਮ ’ਤੇ ਕੀਤਾ ਤਸੱਲੀ ਦਾ ਪ੍ਰਗਟਾਵਾ

ਨਵਾਂਸ਼ਹਿਰ, 24 ਅਪ੍ਰੈਲ 2021 : ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਤਹਿਤ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਪਿੰਡ ਕਰਿਆਮ ਸਮੇਤ ਬਲਾਕ ਦੇ ਵੱਖ-ਵੱਖ ਟੀਕਾਕਰਨ ਕੇਂਦਰਾਂ ਅਤੇ ਵਿਸ਼ੇਸ਼ ਟੀਕਾਕਰਨ ਕੈਂਪਾਂ ਦਾ ਦੌਰਾ ਕੀਤਾ ਅਤੇ ਟੀਕਾਕਰਨ ਦੇ ਕੰਮ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਡਾ ਗੀਤਾਂਜਲੀ ਸਿੰਘ ਨੇ ਦੱਸਿਆ ਕਿ ਅੱਜ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਤਹਿਤ ਸਿਹਤ ਬਲਾਕ ਦੇ ਵੱਖ-ਵੱਖ ਪਿੰਡਾਂ ਨੂੰ ਕਵਰ ਕੀਤਾ ਗਿਆ, ਜਿਨ੍ਹਾਂ ਵਿਚ 45 ਸਾਲ ਤੋਂ ਵੱਧ ਉਮਰ ਦੇ ਕੁੱਲ 659 ਯੋਗ ਵਿਅਕਤੀਆਂ ਨੂੰ ਟੀਕੇ ਲਗਾਏ ਗਏ। ਪਿੰਡ ਰਾਣੇਵਾਲ ਵਿਚ 67, ਰਾਮਗੜ੍ਹ ਵਿਚ 80, ਮੂਸਾਪੁਰ ਵਿਚ 60, ਕਰਿਆਮ ਵਿਚ 30, ਸਲੇਮਪੁਰ ਵਿਚ 60, ਸ਼ੇਖਾ ਮਜਾਰਾ ਵਿਚ 80,ਬੇਗਮਪੁਰ ਵਿਚ 120, ਨਾਈ ਮਜਾਰਾ ਵਿਚ 60, ਲੰਗੜੋਆ ਵਿਚ 32 ਅਤੇ ਰਾਹੋਂ ਵਿਚ 70 ਯੋਗ ਲਾਭਪਾਤਰੀਆਂ ਨੂੰ ਮੁਫਤ ਟੀਕਾਕਰਨ ਦੀ ਸਰਕਾਰੀ ਸਹੂਲਤ ਦਾ ਲਾਭ ਦਿੱਤਾ ਗਿਆ।
ਡਾ ਗੀਤਾਂਜਲੀ ਸਿੰਘ ਨੇ ਕਿਹਾ ਕਿ ਬਲਾਕ ਵਿਚ ਹੁਣ ਕੁੱਲ 10 ਟੀਕਾਕਰਨ ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਵਿਚ ਰੋਜ਼ਾਨਾ ਔਸਤਨ 800 ਦੇ ਕਰੀਬ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਕੋਵਿਡ ਪਾਜਟਿਵ ਆ ਜਾਂਦਾ ਹੈ ਤਾਂ ਉਸ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਬਸ ਘਰ ਵਿਚ ਹੋਮ ਆਈਸੋਲੇਟ ਹੋ ਜਾਓ ਅਤੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਾਵਧਾਨੀਆਂ ਦੀ ਪਾਲਣਾ ਕਰੋ। ਇਸ ਤਰ੍ਹਾਂ ਨਾਲ ਇਕ ਤਾਂ ਅਸੀਂ ਕੋਵਿਡ-19 ਦੀ ਲੜੀ ਨੂੰ ਤੋੜ ਸਕਦੇ ਹਾਂ ਅਤੇ ਦੂਜਾ ਹੋਰਨਾਂ ਨੂੰ ਬਿਮਾਰੀ ਦੇ ਲਾਗ ਤੋਂ ਬਚਾ ਸਕਦੇ ਹਾਂ।
ਡਾ. ਸਿੰਘ ਨੇ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀ
Spread the love