ਕੋਵਿਡ ਮਰੀਜਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਲਿਾਫ ਸਖਤ ਕਾਰਵਾਈ ਕੀਤੀ ਜਾਵੇਗੀ: ਡਿਪਟੀ ਕਮਿਸਨਰ

ਸਰਕਾਰ ਕੋਲ ਐਪੀਡੈਮਿਕ ਡਿਸੀਜ਼ ਐਕਟ ਤਹਿਤ ਲੋੜ ਪੈਣ ‘ਤੇ ਕਿਸੇ ਵੀ ਡਿਲਾਫਲਟਰ ਹਸਪਤਾਲ ਨੂੰ ਆਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ
ਕੋਈ ਵੀ 104 ਹੈਲਪਲਾਈਨ ਅਤੇ ਡੀਸੀ ਦਫਤਰ ਵਿਖੇ ਸਕਿਾਇਤ ਦਰਜ ਕਰਵਾ ਸਕਦਾ ਹੈ
ਅੰਮ੍ਰਿਤਸਰ 21 ਮਈ , 2021 :
ਜ਼ਿਲ੍ਹਾ ਪ੍ਰਸਾਸਨ ਵੱਲੋਂ ਕੋਵਿਡ-19 ਮਰੀਜਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜਾਂ ਦਾ ਸੋਸਣ ਕਰਦਾ ਹੈ ਤਾਂ ਜਿਲ੍ਹਾ ਪ੍ਰਸਾਸਨ ਐਪੀਡੈਮਿਕ ਡਿਸੀਜ਼ ਐਕਟ ਤਹਿਤ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰੇਗਾ। ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਅਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਸਕਿਾਇਤਾਂ ਮਿਲ ਰਹੀਆਂ ਹਨ ਜਿਨ੍ਹਾਂ ਵਿੱਚ ਪ੍ਰਾਈਵੇਟ ਹਸਪਤਾਲ ਸਰਕਾਰ ਵੱਲੋਂ ਨਿਰਧਾਰਤ ਕੀਤੇ ਰੇਟਾਂ ਤੋਂ ਵੱਧ ਕੇ ਚਾਰਜ ਲੈ ਕੇ ਮਰੀਜਾਂ ਨੂੰ ਠੱਗ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਹਸਪਤਾਲ ਅਜਿਹਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਨੂੰ ਬਖਸÇਆ ਨਹੀਂ ਜਾਵੇਗਾ।
ਉਹਨਾਂ ਸਪੱਸਟ ਕੀਤਾ ਕਿ ਸਾਰੇ ਪ੍ਰਾਈਵੇਟ ਹਸਪਤਾਲ ਕਿਸੇ ਵੀ ਮਰੀਜ ਦੀ ਮਜਬੂਰੀ ਦਾ ਫਾਇਦਾ ਨਹੀਂ ਉਠਾਉਣਗੇ। ਅਜਿਹਾ ਕਰਨ ਵਾਲੇ ਡਿਫਾਲਟ ਹਸਪਤਾਲ ਖਿਲਾਫ ਸਖਤ ਕਾਰਵਾਈ ਕਰਨ ਤੋਂ ਇਲਾਵਾ ਸਰਕਾਰ ਕੋਲ ਕੋਈ ਹੋਰ ਚਾਰਾ ਨਹੀਂ ਬਚੇਗਾ।
ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਇਸ ਮੁਸਕਲ ਸਮੇਂ ਦੌਰਾਨ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਕੇ ਇੱਕ ਚੰਗੀ ਮਿਸਾਲ ਕਾਇਮ ਕੀਤੀ ਹੈ ਪਰ ਸਿਸਟਮ ਵਿੱਚ ਕੁਝ ਅਜਿਹੇ ਵਿਅਕਤੀ ਵੀ ਹਨ ਜੋ ਸਥਿਤੀ ਦਾ ਅਣਉਚਿਤ ਫਾਇਦਾ ਉੱਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।
ਉਸਨੇ ਦੱਸਿਆ ਕਿ ਇਹ ਮੰਦਭਾਗਾ ਹੈ ਕਿ ਅਜਿਹੇ ਲੋਕ ਸਮੁੱਚੇ ਪੇਸੇ ਦੇ ਅਕਸ ਨੂੰ ਢਾਹ ਲਾ ਰਹੇ ਹਨ। ਉਨ੍ਹਾਂ ਅਜਿਹੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹਰਕਤਾਂ ਤੋਂ ਤੁਰੰਤ ਬਾਜ ਆ ਜਾਣ ਨਹੀਂ ਤਾਂ ਸਖਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਉਨ੍ਹਾਂ ਦੱਸਿਆ ਕਿ ਸੂਬਾ ਅਤੇ ਜਿਲ੍ਹਾ ਪੱਧਰੀ ਕਮੇਟੀ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰਵਾਏ ਗਏ ਕੋਵਿਡ-19 ਮਰੀਜਾਂ ਦੇ ਇਲਾਜ ਦਾ ਵਿਸਥਾਰਤ ਆਡਿਟ ਕਰੇਗੀ। ਇਸ ਸਬੰਧੀ ਸ਼ਿਕਾਇਤ ਸਿਹਤ ਵਿਭਾਗ ਦੇ 104 ਹੈਲਪਲਾਈਨ ਨੰਬਰ ‘ਤੇ ਅਤੇ ਡਿਪਟੀ ਕਮਿਸਨਰ ਦੇ ਦਫਤਰ ਵਿਖੇ ਦਰਜ ਕਰਵਾਈ ਜਾ ਸਕਦੀ ਹੈ।
Spread the love