ਡਿਪਟੀ ਕਮਿਸ਼ਨਰ ਵੱਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ :- ਤਰਨ ਤਾਰਨ
ਜ਼ਿਲ੍ਹੇ ਵਿੱਚ 530306 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ
ਤਰਨਤਾਰਨ 14 ਸਤੰਬਰ 2021 ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ ਵੈਕਸੀਨੇਸ਼ਨ ਪ੍ਰੀਕਿਰਿਆ ਚ ਹੋਰ ਤੇਜ਼ੀ ਲਿਆਉਣ ਦੇ ਮੰਤਰ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਜੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਕੀਤੀ ਗਈ । ਉਨ੍ਹਾਂ ਵੱਲੋਂ ਸੀਨੀਅਰ ਮੈਂਡੀਕਲ ਅਫ਼ਸਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਵੈਕਸੀਨ ਦੇ ਬੇਕਲੋਗ ਡਾਟਾ ਨੂੰ ਜਲਦੀ ਤੋਂ ਜਲਦੀ ਪੋਰਟਲ ਤੇ ਚੜ੍ਹਾਇਆ ਜਾਵੇ ।
ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੈੱਲਥ ਕੇਅਰ ਵਰਕਰਾਂ ਨੂੰ 9831 , ਫਰੰਟਲਾਈਨ ਵਰਕਰਸ ਨੂੰ 44870 , ਸੀਟੀਜ਼ਨਸ 45 ਤੋਂ 59 ਸਾਲ ਨੂੰ 156551 , ਸੀਟੀਜ਼ਨਸ 60 ਸਾਲ ਤੋਂ ਉੱਪਰ 114363 , ਕਨੰਸਟ੍ਰਕਸ਼ਨ ਵਰਕਰ ਅਤੇ 18 ਤੋਂ 44 ਸੰਵੇਦਨਸ਼ੀਲ ਵਿਆਕਤੀਆਂ ਨੂੰ 200695 , ਪ੍ਰਾਇਮਰੀ ਟੀਚਰਾਂ ਨੂੰ 1298 , ਸੈਂਕੰਡਰੀ ਟੀਚਰਾਂ ਨੂੰ 2698 ਵੈੱਕਸੀਨ ਲੱਗ ਚੁੱਕੀ ਹੈ ।
ਮੀਟਿੰਗ ਨੂੰ ਸੰਬੰਧੋਨ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਸਮੂਹ ਸੀਨੀਅਰ ਮੈਂਡੀਕਲ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਕੋਰੋਨਾ ਦੀ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ ਅਤੇ ਸਰਕਾਰ ਦੀਆਂ ਹਦਾਇਤਾ ਮੁਤਾਬਿਕ ਜ਼ਿਲ੍ਹਾ ਦਾ ਟਾਰਗੱਟ ਨੂੰ ਪੂਰਾ ਕੀਤਾ ਜਾਵੇ ।
ਮੀਟਿੰਗ ਦੌਰਾਨ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਵਿਆਕਤੀ ਨੂੰ ਬੁਖ਼ਾਰ, ਖ਼ਾਸੀ, ਸਾਹ ਲੈਣ ਵਿੱਚ ਤਕਲੀਫ਼, ਸਰਦੀ ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖ਼ਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏ ਅਤੇ ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਅਸੀਂ ਆਪ, ਆਪਣੇ ਪਰਿਵਾਰ ਅਤੇ ਸਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾਅ ਸਕਦਾ ਹਾਂ ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਕੋਰੋਨਾ ਵੈਕਸੀਨੇਸ਼ਨ ਕੈੱਪ ਲਗਾਏ ਜਾ ਰਹੇ ਹਨ । ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆ ਵਿੱਚ ਲੋਕਾਂ ਨੂੰ ਉਤਸ਼ਾਹਿਤ ਕਰਨ ਕਿ ਕੋਰੋਨਾ ਵੈਕਸੀਨ ਸੁਰੱਖਿਅਤ ਹੈ ਅਤੇ 18 ਤੋਂ ਵੱਧ ਉਮਰ ਦਾ ਵਿਆਕਤੀ ਇਸ ਦਾ ਲਾਭ ਉਠਾ ਕੇ ਆਪਣੇ ਆਪ ਨੂੰ ਕੋਰੋਨਾ ਵਰਗੀ ਬਿਮਾਰੀ ਤੋਂ ਬਚਾ ਸਕਦੇ ਹਨ ।
ਕੋਰੋਨਾ ਟੀਕਾਕਰਨ ਵਾਸਤੇ ਆਪਣਾ ਪਹਿਚਾਣ ਪੱਤਰ ਅਤੇ ਚੱਲਦਾ ਮੋਬਾਇਲ ਨੰਬਰ ਜਰੂਰ ਲੈ ਕੇ ਆਓ ।