ਫਾਜ਼ਿਲਕਾ, 12 ਅਗਸਤ, 2021
ਫਾਜ਼ਿਲਕਾ ਦੇ ਜ਼ਿਲਾ ਮੈਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ 1 ਅਗਸਤ 2021 ਤੋਂ ਜਾਰੀ ਕੋਵਿਡ ਪਾਬੰਦੀਆਂ ਨੂੰ 16 ਅਗਸਤ 2021 ਤੱਕ ਅੱਗੇ ਵਧਾ ਦਿੱਤਾ ਹੈ। ਉਨਾਂ ਨੇ ਕਿਹਾ ਕਿ ਜੇਕਰ ਕੋਈ ਨਿਯਮਾਂ ਦਾ ਉਲੰਘਣ ਕਰੇਗਾ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਸਬੰਧਤ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਕੋਵਿਡ ਪ੍ਰੋਟੋਕਾਲ ਦਾ ਪਾਲਣਾ ਕਰਨੀ ਯਕੀਨੀ ਬਣਾਉਣ। ਉਨਾਂ ਨੇ ਲੋਕਾਂ ਨੂੰ ਵੀ ਜਨਤਕ ਥਾਂਵਾਂ ਤੇ ਮਾਸਕ ਪਾ ਕੇ ਰੱਖਣ, ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰਨ ਅਤੇ ਵਾਰ ਵਾਰ ਹੱਥ ਧੋਂਦੇ ਰਹਿਣ ਦੀ ਅਪੀਲ ਕੀਤੀ ਹੈ।