ਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 838 ਸੈਂਪਲ ਹੋਰ-ਡਿਪਟੀ ਕਮਿਸ਼ਨਰ

KULWANT SINGH
पंजाब की विरासत को बचाने के लिए अच्छी सेहत और अच्छी सोच पर पहरा देना बहुत ज़रूरी-कैबिनेट मंत्री पंजाब श्री परगट सिंह

ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ 2,97,735 ਵਿਅਕਤੀਆਂ ਦੇ ਲਏ ਗਏ ਸੈਂਪਲ
ਹੁਣ ਤੱਕ 7548 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ
ਤਰਨ ਤਾਰਨ, 13 ਜੁਲਾਈ 2021
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 838 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 312 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 311 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 12 ਜੁਲਾਈ ਨੰੁ ਭੇਜੇ ਗਏ 498 ਸੈਂਪਲਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 497 ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,97,735 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,90,159 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 526 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7958 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7548 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 40 ਹੈ, ਜਿੰਨਾਂ ਵਿੱਚੋਂ 29 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 04 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ ਅਤੇ 01 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿੱਚ ਇਲਾਜ ਅਧੀਨ ਹਨ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

Spread the love