ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 40 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 17 ਜਨਵਰੀ :
ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 2040 ਸੈਂਪਲ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 140324 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 135919 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1987 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2135 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2001 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਤੇ 16 ਜਨਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 3735 ਨਮੂਨਿਆਂ ਵਿੱਚ 09 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 3726 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 51 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 02 ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 28 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 15 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਗੂਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਤੇ 06 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ ।