ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆਂ ਗੈਸਾਂ ਮਨੁੱਖੀ ਸਿਹਤ ਲਈ ਘਾਤਕ-ਡਿਪਟੀ ਕਮਿਸ਼ਨਰ

DC Gurdaspur Mohamad Isfak

ਗੁਰਦਾਸਪੁਰ, 22 ਅਕਤੂਬਰ ( ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਪਰਾਲੀ ਸਾੜਣ ਨਾਲ ਕਈ ਤਰਾਂ ਦੀਆਂ ਜ਼ਹਿਰੀਲੀਅ ਗੈਸਾਂ ਧੂੰਏਂ ਦੇ ਰੂਪ ਵਿੱਚ ਪੈਦਾ ਹੁੰਦੀਆਂ ਹਨ, ਜੋ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹਨ। ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਇਹ ਹੋਰ ਜ਼ਰੂਰੀ ਹੋ ਗਿਆ ਹੈ ਕਿ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਵਾਤਾਵਰਣ ਸ਼ੁੱਧ ਹੋਵੇ, ਇਹ ਤਾਂ ਹੀ ਹੋ ਸਕਦਾ ਜੇਕਰ ਪਰਾਲੀ ਨੂੰ ਅੱਗ ਲਗਾ ਕੇ ਸਾੜਿਆ ਨਾ ਜਾਵੇ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਨਾਲ ਨਾਈਟਰੋਜਨ, ਫਾਸਫੋਰਸ,ਪੋਟਾਸ਼ ਅਤੇ ਸਲਫਰ ਆਦਿ ਖੁਰਾਕੀ ਤੱਤਾਂ ਦਾ ਨੁਕਸਾਨ ਹੁੰਦਾ ਹੈ।ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ, ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਕੋਵਿਡ-19 ਦੇ ਚੱਲਦਿਆਂ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜੈ ਬਗੈਰ ਕਣਕ ਦੀ ਬਿਜਾਈ, ਖੇਤ ਨੂੰ ਬਗੈਰ ਵਾਹੇ ਹੈਪੀ ਸੀਡਰ,ਸੁਪਰ ਸੀਡਰ ਨਾਲ ਕਰਨ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਲਈ ਸੁਪਰ ਸੀਡਰ ਮਸ਼ੀਨ ਬਿਹਤਰ ਸਾਬਤ ਹੋਵੇਗੀ ਕਿਉਂਕਿ ਇਸ ਮਸ਼ੀਨ ਨਾਲ ਕੰਬਾਈਨ ਨਾਲ ਝੋਨੇ ਦੀ ਕਟਾਈ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਸਾੜੇ ਬਗੈਰ ਕਣਕ ਦੀ ਬਿਜਾਈ ਇੱਕੋ ਸਮੇਂ ਤੇ ਕੀਤੀ ਜਾ ਸਕਦੀ ਹੈ ਜਿਸ ਨਾਲ ਸਮੇਂ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਵੀ ਮਿਲੇਗੀ। ਉਨਾਂ ਦੱਸਿਆ ਕਿ ਚੌਪਰ ਮਸ਼ੀਨ ਪਰਾਲੀ ਨੂੰ ਛੋਟੇ ਛੋਟੇ ਟੁਕੜਿਆਂ ਵਿੱਚ ਕੁਤਰ ਕੇ ਖੇਤ ਵਿੱਚ ਖਿਲਾਰ ਦਿੰਦੀ ਹੈ ਜਿਸ ਨੂੰ ਤਵੀਆਂ ਜਾਂ ਉਲਟਾਵੀਂ ਹੱਲ ਜਾਂ ਰੋਟਾਵੇਟਰ ਨਾਲ ਖੇਤ ਵਿੱਚ ਮਿਲਾਇਆਂ ਜਾ ਸਕਦਾ ਹੈ।
ਇਸ ਮੌਕੇ ਹਿੰਮਾਂਸ਼ੂ ਕੱਕੜ ਜ਼ਿਲ•ਾ ਫੂਡ ਸਪਲਾਈ ਤੇ ਕੰਟਰੋਲਰ ਗੁਰਦਾਸਪੁਰ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲ•ੇ ਵਿਚ 22 ਅਕਤੂਬਰ ਤੱਕ 538589 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 537718 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਨੇ 204545, ਮਾਰਕਫੈੱਡ ਨੇ 141417, ਪਨਸਪ ਨੇ 118988, ਵੇਅਰਹਾਊਸ ਨੇ 66312, ਐਫ.ਸੀ..ਆਈ ਨੇ 4711 ਅਤੇ ਟਰੇਡਰਜ਼ ਨੇ 1745 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਜ਼ਿਲ•ੇ ਦੀਆਂ ਮੰਡੀਆਂ ਵਿਚ 90 ਫੀਸਦ ਝੋਨੇ ਦੀ ਚੁਕਾਈ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 586 ਕਰੋੜ 18 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

Spread the love