ਚਾਰ ਪਹੀਆ ਵਾਹਨ-ਟੈਕਸੀਆਂ ਵਿੱਚ 2 ਤੋਂ ਵੱਧ ਸਵਾਰੀਆਂ ਨਹੀਂ ਬੈਠ ਸਕਣਗੀਆਂ
ਸਾਰੇ ਬਾਰ, ਸਿਨੇਮਾ ਹਾਲ, ਜ਼ਿਮ, ਸਪਾਸ, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਸਟ ਕੰਪਲੈਕਸ ਰਹਿਣਗੇ ਬੰਦ
ਤਰਨ ਤਾਰਨ, 31 ਮਈ 2021
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-4 ਸ਼ਾਖਾ), ਪੰਜਾਬ ਸਰਕਾਰ ਵੱਲੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਰੋਕਾਂ/ਪਾਬੰਦੀਆਂ 10 ਜੂਨ 2021 ਤੱਕ ਜਾਰੀ ਰੱਖਣ ਸਬੰਧੀ ਹਦਾਇਤਾਂ ਪ੍ਰਾਪਤ ਹੋਈਆਂ ਹਨ।ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ 07 ਮਈ, 2021 ਨੂੰ ਜਾਰੀ ਕੀਤੇ ਗਏ ਹੁਕਮਾਂ ਦੇ ਲੜੀ ਨੰ: 1, 4, 6, 10 ਅਤੇ 20 ਵਿੱਚ ਹੇਠ ਲਿਖੇ ਅਨੁਸਾਰ ਤਬਦੀਲੀ ਕੀਤੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਦੌਰਾਨ ਸਾਰੀਆਂ ਦੁਕਾਨਾਂ/ਵਪਾਰਕ ਅਦਾਰੇ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਖੁੱਲ੍ਹੇ ਰਹਿਣਗੇ (ਸਿਵਾਏ ਹਫਤੇ ਦੇ ਅੰਤ ਵਿੱਚ ਕਰਫਿਊ ਦੌਰਾਨ, ਸ਼ੁੱਕਰਵਾਰ ਸ਼ਾਮ 6.00 ਵਜੇ ਤੋਂ ਸੋਮਵਾਰ ਸਵੇਰੇ 5.00 ਵਜੇ ਤੱਕ)।
ਸ਼ਬਜੀ ਮੰਡੀ ਸਵੇਰੇ 9.00 ਵਜੇ ਤੱਕ ਖੁੱਲੇਗੀ। ਇਸ ਦੌਰਾਨ ਮੰਡੀ ਵਿੱਚ ਥੋਕ ਅਤੇ ਪ੍ਰਚੂਨ ਵਿਕਰੇਤਾ ਦੇ ਜਾਣ ਦੀ ਪ੍ਰਵਾਨਗੀ ਹੋਵੇਗੀ। ਰੇਹੜੀਆਂ ਵਾਲੇ ਪਾਸ ਅਧਾਰਿਤ ਸਿਸਟਮ ਰਾਹੀਂ ਸ਼ਾਮ 5.00 ਵਜੇ ਤੱਕ ਫਲ/ਸਬਜ਼ੀਆਂ ਵੇਚ ਸਕਣਗੇ।
ਸਾਰੇ ਰੈਸਟੋਰੈਂਟ (ਸਮੇਤ ਹੋਟਲਾਂ ਵਿੱਚ), ਕੈਫੇ,ਕਾਫੀ ਸਾਪ, ਫਾਸਟ ਫੂਡ ਦੀਆਂ ਦੁਕਾਨਾਂ, ਢਾਬੇ ਆਦਿ ਅੰਦਰ ਬੈਠ ਕੇ ਖਾਣਾ ਖਾਣ ਦੀ ਮਨਾਹੀ ਹੋਵੇਗੀ ਅਤੇ ਖਾਣਾ ਨਾਲ ਲੈ ਕੇ ਜਾਣ ਦੀ ਸ਼ਾਮ 5.00 ਵਜੇ ਤੱਕ ਆਗਿਆ ਹੋਵੇਗੀ। ਸਿਰਫ਼ ਹੋਮ ਡਿਲਵਰੀ ਦੀ ਰਾਤ 9.00 ਵਜੇ ਤੱਕ ਆਗਿਆ ਹੈ।
ਚਾਰ ਪਹੀਆ ਵਾਹਨ-ਟੈਕਸੀਆਂ ਵਿੱਚ 2 ਤੋਂ ਵੱਧ ਸਵਾਰੀਆਂ ਨਹੀਂ ਬੈਠ ਸਕਣਗੀਆਂ ਇਸ ਵਿੱਚ ਡਰਾਇਵਰ ਵੱਖਰਾ ਹੋਵੇਗਾ, ਪਰੰਤੂ ਇਹ ਪਾਬੰਦੀਆਂ ਆਪਣੇ ਨਿੱਜੀ ਵਾਹਨਾਂ ‘ਤੇ ਲਾਗੂ ਨਹੀਂ ਹੋਣਗੀਆਂ)। ਹਸਪਤਾਲ ਵਿੱਚ ਮਰੀਜ਼ਾਂ ਨੂੰ ਲਿਜਾਣ ਵਾਲੇ ਵਾਹਨਾਂ ਨੂੰ ਛੋਟ ਹੋਵੇਗੀ।
ਸਾਰੇ ਬਾਰ, ਸਿਨੇਮਾ ਹਾਲ, ਜ਼ਿਮ, ਸਪਾਸ, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਸਟ ਕੰਪਲੈਕਸ ਬੰਦ ਰਹਿਣਗੇ । ਸ਼ਰਾਬ ਦੇ ਪ੍ਰਚੂਨ ਅਤੇ ਥੋਕ ਦੀਆਂ ਦੁਕਾਨਾਂ ਰਾਤ 9.00 ਵਜੇ ਤੱਕ ਖੁੱਲੀਆਂ ਰਹਿਣਗੀਆਂ (ਅਹਾਤੇ ਬੰਦ ਰਹਿਣਗੇ)।
ਸਾਰੇ ਸਬੰਧਤ ਅਧਿਕਾਰੀ ਜ਼ਿਲ੍ਹੇ ਵਿੱਚ ਭਾਰਤ ਸਰਕਾਰ/ਰਾਜ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਦਿਸ਼ਾ-ਨਿਰਦੇਸ਼ ਜਿਵੇਂ ਕਿ ਘੱਟੋ ਘੱਟ 6 ਫੁੱਟ ਦੀ ਸਮਾਜਿਕ ਦੂਰੀ ਦੇ ਨਿਯਮ (ਦੋ ਗਜ਼ ਦੀ ਦੂਰੀ), ਮਾਰਕੀਟ ਸਥਾਨਾਂ ਅਤੇ ਪਬਲਿਕ ਆਵਾਜਾਈ ਵਿੱਚ ਭੀੜ ਨੂੰ ਨਿਯਮਤ ਰੱਖਣਾ ਅਤੇ ਕੋਵਿਡ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਜ਼ੁਰਮਾਨੇ ਲਗਾਉਣਾ ਜਿਵੇਂ ਮਾਸਕ ਨਾ ਪਹਿਨਣਾ ਅਤੇ ਜਨਤਕ ਥਾਵਾਂ ‘ਤੇ ਥੁੱਕਣਾ ਆਦਿ ਨੂੰ ਲਾਗੂ ਕਰਵਾਉਣ ਦੇ ਪਾਬੰਦ ਹੋਣਗੇ ।
ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਵਿਰੁੱਧ ਆਪਦਾ ਪ੍ਰਬੰਧਨ ਕਾਨੂੰਨ 2005 ਦੀ ਧਾਰਾ 51 ਤੋਂ 60 ਦੇ ਅਨੁਸਾਰ ਅਤੇ ਆਈ. ਪੀ. ਸੀ ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਹੁਕਮ ਇਕ ਤਰਫ਼ਾ ਜਾਰੀ ਕੀਤੇ ਜਾਂਦੇ ਹਨ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ।