ਰੂਪਨਗਰ, 26 ਜੂਨ 2021 ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਵਲੋਂ ਕੋਵਿਡ-19 ਦੇ ਸਬੰਧ ਵਿਚ 16 ਜੂਨ,2021 ਰਾਹੀਂ ਜਾਰੀ ਕੀਤੇ ਗਏ ਹੁਕਮਾਂ ਵਿਚ 30 ਜੂਨ, 2021ਤੱਕ ਦਾ ਵਾਧਾ ਕੀਤਾ ਗਿਆ ਹੈ ਅਤੇ ਆਇਲਟਸ ਕੋਚਿੰਗ ਇੰਸਟੀਚਿਊਟਸ ਨੂੰ ਸ਼ਰਤਾਂ ਸਮੇਤ ਖੋਲ੍ਹਣ ਦੀ ਛੋਟ ਦਿੱਤੀ ਹੈ। ਹੁਕਮਾਂ ਅਨੁਸਾਰ ਉਹੀ ਆਇਲਟਸ ਇੰਸਟੀਚਿਊਟਸ ਖੁੱਲ੍ਹ ਸਕਣਗੇ ਜਿਨ੍ਹਾਂ ਦੇ ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਕੋਵਿਡ ਵੈਕਸੀਨ ਦੀ ਘੱਟੋ ਘੱਟ ਇਕ ਡੋਜ਼ ਲਗਵਾ ਲਈ ਹੋਵੇ।