ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 47641 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 06 ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1395 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 46769 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 45000 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਹਨਾਂ ਦੱਸਿਆ ਕਿ 1758 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ, ਜਦਕਿ 1129 ਵਿਅਕਤੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਉਹਨਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 407 ਸੈਂਪਲਾਂ ਵਿੱਚੋਂ ਅੱਜ 10 ਸੈਂਪਲ ਪਾਜ਼ੇਟਿਵ ਪਾਏ ਗਏ ਹਨ ਅਤੇ 397 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 329 ਰੈਪਿਡ ਟੈਸਟਾਂ `ਚੋਂ 321 ਵਿਅਕਤੀ ਨੈਗਟਿਵ ਪਾਏ ਗਏ ਜਦਕਿ 08 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ।ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 03 ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ । ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਅੱਜ 870 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ 288 ਕੇਸ ਐਕਟਿਵ ਹਨ। ਜਿੰਨ੍ਹਾਂ ਵਿੱਚੋਂ 05 ਵਿਅਕਤੀ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਹਨ। ਇਸ ਤੋਂ ਇਲਾਵਾ 226 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 03 ਵਿਅਕਤੀ ਗੁਰੂ ਨਾਨਕ ਦੇਵ ਸੁਪਰਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹਨ, 07 ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਆਪਣਾ ਇਲਾਜ ਕਰਵਾ ਰਹੇ ਹਨ, 45 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।