ਕੋਵਿਡ-19 ਮਹਾਂਮਾਰੀ ਤੋਂ ਬਚਾਉ ਲਈ ਵੱਧ ਤੋਂ ਵੱਧ ਸੈਂਪਲਿੰਗ ਅਤੇ ਵੈਕਸੀਨ ਕੀਤੀ ਜਾਵੇ- ਸਹੋਤਾ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਰੀਦਕੋਟ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵੱਲੋਂ ਬਾਜਾਖਾਨਾ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ
ਫ਼ਰੀਦਕੋਟ 12 ਮਈ , 2021  ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਫ਼ਰੀਦਕੋਟ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਵੱਲੋਂ ਅੱਜ ਬਾਜਾਖਾਨਾ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕੋਵਿਡ-19 ਦੀ ਸੈਪਲਿੰਗ ਅਤੇ ਵੈਕਸੀਨ ਸਬੰਧੀ ਐਸ.ਐਮ.ਓ. ਤੋਂ ਜਾਣਕਾਰੀ ਲਈ ਅਤੇ ਕਿਹਾ ਕਿ ਲੋਕਾਂ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਬਚਾਉਣ ਲਈ ਵੱਧ ਤੋਂ ਵੱਧ ਸੈਂਪਲਿੰਗ ਅਤੇ ਵੈਕਸੀਨ ਕੀਤੀ ਜਾਵੇ। ਇਸ ਤੋਂ ਬਚਾਅ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਉਹ ਮਾਸਕ ਦੀ ਵਰਤੋਂ ਕਰਨ, ਘੱਟ ਤੋਂ ਘੱਟ 6 ਫੁੱਟ ਦੀ ਦੂਰੀ ਬਣਾਉਣ ਅਤੇ ਵਾਰ ਵਾਰ ਹੱਥ ਥੋਣ। ਇਸ ਕੰਮ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਹਿਯੋਗ ਲੈ ਲਿਆ ਜਾਵੇ।
Spread the love