ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 18 ਹਜ਼ਾਰ 979 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ

ਮਾਫ਼ ਕਰਨਾ, ਇਹ ਖਬਰ ਤੁਹਾਡੀ ਬੇਨਤੀ ਭਾਸ਼ਾ ਵਿੱਚ ਉਪਲਬਧ ਨਹੀਂ ਹੈ। ਕਿਰਪਾ ਕਰਕੇ ਇੱਥੇ ਦੇਖੋ।

ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 953 ਹੋਰ ਸੈਂਪਲ
ਤਰਨ ਤਾਰਨ, 28 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 119797 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 115647 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 930 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2099 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1984 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 27 ਦਸੰਬਰ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 552 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 20 ਰੈਪਿਡ ਐਂਟੀਜਨ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 953 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 11 ਰਹਿ ਗਈ ਹੈ, ਜਿੰਨਾਂ ਵਿੱਚੋਂ 07 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 04 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹਨ।
Spread the love