ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 12 ਹਜ਼ਾਰ 539 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ

ਹੁਣ ਤੱਕ ਜਾਂਚ ਲਈ ਭੇਜੇ ਗਏ ਸੈਂਪਲਾਂ ਵਿੱਚੋਂ 109628 ਦੀ ਰਿਪੋਰਟ ਨੈਗੇਟਿਵ ਆਈ
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 506 ਸੈਂਪਲ
ਤਰਨ ਤਾਰਨ, 20 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 112539 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 109628 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 496 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2089 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1970 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ 19 ਦਸੰਬਰ ਨੂੰ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ ਸਾਰੇ 580 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 10 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ । ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 506 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 17 ਹੈ, ਜਿੰਨਾਂ ਵਿੱਚੋਂ 15 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹਨ।
Spread the love