ਕੋਵਿਡ-19 ਰੋਕੂ ਵੈਕਸੀਨ ਲਗਵਾ ਕੇ ਖੁਦ ਨੂੰ ਕੀਤਾ ਜਾਵੇ ਸੁਰੱਖਿਅਤ : ਸਿਵਲ ਸਰਜਨ

501 ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ : ਡਾ ਗੁਰਦੀਪ ਸਿੰਘ ਕਪੂਰ
ਨਵਾਂਸ਼ਹਿਰ, 11 ਜੂਨ 2021 ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਅੱਜ 501 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 148799 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿੱਚ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 46, ਬਲਾਚੌਰ ਵਿਚ 266, ਮੁਜ਼ੱਫਰਪੁਰ ਵਿਚ 47, ਮੁਕੰਦਪੁਰ ਵਿਚ 72, ਸੁੱਜੋਂ ਵਿਚ 40, ਬੰਗਾ ਵਿਚ 20 ਅਤੇ ਸੜੋਆ ਵਿਚ 10 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ-19 ਰੋਕੂ ਵੈਕਸੀਨ ਲਗਵਾ ਕੇ ਖੁਦ ਨੂੰ ਸੁਰੱਖਿਅਤ ਰੱਖਣ ਤਾਂ ਹੀ ਇਸ ਬਿਮਾਰੀ ਦੇ ਪ੍ਰਸਾਰ ਨੂੰ ਵੀ ਰੋਕਿਆ ਜਾ ਸਕਦਾ ਹੈ।
ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਕੁੱਲ 12 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ ਹੁਣ ਕੁੱਲ ਕੇਵਲ 180 ਅਕਟਿਵ ਮਰੀਜ਼ ਰਹਿ ਗਏ ਹਨ ਜਿਨ੍ਹਾਂ ਵਿੱਚੋਂ ਕੇਵਲ 25 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।
ਡਾ ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 233346 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11262 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ 921 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੀ ਪਾਜਟੀਵਿਟੀ ਦਰ 4.82 ਫੀਸਦੀ ਉੱਤੇ ਚੱਲ ਰਹੀ ਹੈ। ਅੱਜ ਤੱਕ ਜ਼ਿਲ੍ਹੇ ਵਿਚ 10736 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

Spread the love