ਕੋਵਿਡ-19 ਸਬੰਧੀ ਪ੍ਰਾਪਤ ਸਿਕਾਇਤਾਂ ਦੇ ਨਿਪਟਾਰੇ ਲਈ ਵਰਚੁਅਲ ਮੀਟਿੰਗ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ
ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਟੀਕਾਕਰਨ, ਟੈਸਟਿੰਗ ਤੇ ਟਰੈਕਿੰਗ ਤੇ ਦਿੱਤਾ ਜਾ ਰਿਹਾ ਹੈ ਜੋਰ
ਫਰੀਦਕੋਟ 10 ਮਈ,2021 ਕੋਵਿਡ-19 ਸਬੰਧੀ ਪ੍ਰਾਪਤ ਸਿਕਾਇਤਾਂ ਦੇ ਨਿਪਟਾਰੇ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸਾਂ ਅਨੁਸਾਰ ਜਿਲ੍ਹਾ ਪੱਧਰ ਤੇ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਕਮੇਟੀ ਰੋਜਾਨਾ ਵੀਡੀਓ ਕਾਲਿੰਗ ਰਾਹੀਂ ਮੀਟਿੰਗ ਕਰਕੇ ਕੋਵਿਡ-19 ਸਬੰਧੀ ਪ੍ਰਾਪਤ ਸਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਯਕੀਨੀ ਬਣਾਏਗੀ। ਇਸ ਸਬੰਧ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸਾਂ ਅਨੁਸਾਰ ਡਿਪਟੀ ਕਮਿਸਨਰ ਫਰੀਦਕੋਟ ਦੀ ਚੇਅਰਪਰਸਨਸਿਪ ਅਧੀਨ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਐਸ.ਐਸ.ਪੀ. ਫਰੀਦਕੋਟ, ਸਕੱਤਰ ਲੀਗਲ ਅਥਾਰਟੀ ਫਰੀਦਕੋਟ, ਸਹਾਇਕ ਕਮਿਸਨਰ ਸਿਕਾਇਤਾ, ਸਿਵਲ ਸਰਜਨ ਫਰੀਦਕੋਟ ਤੋਂ ਇਲਾਵਾ ਕਾਰਜ ਸਾਧਕ ਅਫਸਰ ਫਰੀਦਕੋਟ ਨੂੰ ਮੈਂਬਰ ਵਜੋਂ ਲਿਆ ਗਿਆ ਹੈ।
ਇਸ ਕਮੇਟੀ ਦੀ ਮੀਟਿੰਗ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜਿਲ੍ਹੇ ਵਿੱਚ ਕੋਵਿਡ-19 ਨਾਲ ਸਬੰਧਤ ਪ੍ਰਾਪਤ ਸਿਕਾਇਤਾਂ ਨਾਲ ਸਬੰਧਤ ਵਿਚਾਰ ਵਟਾਦਰਾ ਕੀਤਾ ਗਿਆ ਹੈ ਅਤੇ ਇਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਜਿਲ੍ਹੇ ਵਿੱਚ ਰੋਕਣ ਲਈ ਜਿੱਥੇ ਟੀਕਾਕਰਨ ਮੁਹਿੰਮ ਨੂੰ ਤੇਜ ਕੀਤਾ ਗਿਆ ਹੈ, ਉੱਥੇ ਹੀ ਲੋਕਾਂ ਦੀ ਵੱਧ ਤੋਂ ਵੱਧ ਟੈਸਟਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਕੋਵਿਡ ਤੋਂ ਪ੍ਰਭਾਵਿਤ ਮਰੀਜਾਂ ਦਾ ਪਤਾ ਲਗਾ ਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਜਾ ਸਕੇ।
Spread the love