ਰੂਪਨਗਰ 14 ਜੁਲਾਈ 2021
ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਬਲਾਕ ਪ਼੍ਰਾਇਮਰੀ ਦਫਤਰ ਰੂਪਨਗਰ ਵਿਖੇ ਮੀਆਂਪੁਰ, ਸਲੋਰਾ, ਸ੍ਰੀ ਚਮਕੌਰ ਸਾਹਿਬ, ਮੋਰਿੰਡਾ, ਤਖਤਗੜ੍ਹ, ਅਤੇ ਰੂਪਨਗਰ ਦੋ ਬਲਾਕਾਂ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅਤੇ ਸੈਂਟਰ ਮੁੱਖ ਅਧਿਆਪਕਾਂ ਦੀ ਮੀਟਿੰਗ ਉਪ ਜਿਲ੍ਹਾ ਸਿੱਖਿਆ ਅਫਸਰ ਰੰਜਨਾ ਕਟਿਆਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪ੍ਰਾਇਮਰੀ ਅਧਿਆਪਕਾਂ ਨੂੰ ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਬੱਚਿਆਂ ਦੀ ਤਿਆਰੀ ਕਰਵਾਉਣ ਦੇ ਜਰੂਰੀ ਨੁਕਤੇ ਦੱਸੇ ਗਏ ਅਤੇ ਨਾਲ ਹੀ ਅਧਿਆਪਕਾਂ ਨੂੰ ਇਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਕਟਿਆਲ ਨੇ ਕਿਹਾ ਕਿ ਰਾਸ਼ਟਰੀ ਸਕੂਲ ਦਰਜਾਬੰਦੀ ਵਿੱਚ ਪੰਜਾਬ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ, ਜਿਸ ਦਾ ਸਿਹਰਾ ਸਕੂਲ ਅਧਿਆਪਕਾਂ ਸਿਰ ਜਾਂਦਾ ਹੈ।ਇਸ ਲਈ ਇਸ ਦਰਜੇ ਨੂੰ ਕਾਇਮ ਰੱਖਣ ਲਈ ਅਧਿਆਪਕਾਂ ਨੂੰ ਐਨ ਏ ਐਸ ਦੀ ਤਿਆਰੀ ਲਈ ਹੋਰ ਸਖਤ ਮਿਹਨਤ ਕਰਨ ਦੀ ਲੋੜ ਹੈ।