ਕੌਮੀ ਲੋਕ ਅਦਾਲਤ 10 ਅਪਰੈਲ ਨੂੰ

ਐਸ.ਏ.ਐਸ. ਨਗਰ , 07 ਅਪਰੈਲ , 2021  ਸ੍ਰੀ ਰਜਿੰਦਰ ਸਿੰਘ ਰਾਏ , ਜਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 10 ਅਪਰੈਲ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸਾਰੇ ਰਾਜੀਨਾਮੇ ਯੋਗ ਕੇਸਾਂ ਸਬੰਧੀ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਸਮਝੌਤਾ ਕਰਵਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਕੌਮੀ ਲੋਕ ਅਦਾਲਤ ਜਿਲ੍ਹਾ ਐਸ.ਏ.ਐਸ. ਨਗਰ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੀ ਲਗਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਸ਼੍ਰੀ ਰਾਏ ਨੇ ਅੱਗੇ ਦੱਸਿਆ ਕਿ ਆਮ ਲੋਕਾਂ ਨੂੰ ਇਸ ਲੋਕ ਅਦਾਲਤ ਵਿੱਚ ਭਾਗ ਲੈ ਕੇ ਵੱਧ ਫਾਈਦਾ ਉਠਾਉਣਾ ਚਾਹੀਦਾ ਹੈ। ਲੋਕ ਅਦਾਲਤਾਂ ਦੇ ਬਹੁਤ ਲਾਭ ਹਨ, ਜੇਕਰ ਕੇਸ ਲੋਕ ਅਦਾਲਤ ਵਿੱਚ ਲਗਾਇਆ ਜਾਂਦਾ ਹੈ ਤਾਂ ਸਮਝੌਤੇ ਦੀ ਸੂਰਤ ਵਿੱਚ ਕੋਰਟ ਫੀਸ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।
Spread the love