ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ:ਧੀਮਾਨ

:ਧੀਮਾਨ
20-21 ਜਨਵਰੀ 2024 ਨੂੰ ਹਰੀਕੇ ਵੈਟਲੈਂਡ ਫੈਸਟੀਵਲ ਦਾ ਕੀਤਾ ਜਾਵੇਗਾ ਆਯੋਜਨ - ਧੀਮਾਨ

ਸਮਾਗਮ ਦੀਆਂ ਤਿਆਰੀਆਂ ਲਈ ਡੀ.ਸੀ. ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸੇਵਾ ਭਾਵਨਾ ਤੇ ਸਮਰਪਣ ਨਾਲ ਨਿਭਾਉਣ ਦੀ ਹਦਾਇਤ

ਕੈਬਨਟ ਮੰਤਰੀ ਮੀਤ ਹੇਅਰ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ

ਫਿਰੋਜ਼ਪੁਰ 4 ਜਨਵਰੀ, 2024

ਹਰ ਸਾਲ ਦੀ ਤਰ੍ਹਾਂ 26 ਜਨਵਰੀ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫ਼ਤਰ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਰਵਾਇਤੀ ਸ਼ਾਨੋ-ਸ਼ੌਕਤ ਤੇ ਉਤਸ਼ਾਹ ਤੇ ਰਾਸ਼ਟਰੀ ਜ਼ਜਬੇ ਨਾਲ ਮਨਾਉਣ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਪ੍ਰਬੰਧ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ ) ਡਾ. ਨਿਧੀ ਕੁਮਦ ਬਾਮਬਾ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਦੇਸ਼ ਭਗਤੀ ਅਤੇ ਸਮਾਜਿਕ ਸੰਸਕ੍ਰਿਤਿਕ ਵਿਰਾਸਤ ਦਾ ਸੁਮੇਲ ਹੋਣਾ ਚਾਹੀਦਾ ਹੈ ਅਤੇ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇਉਨ੍ਹਾਂ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਅਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਇਸ ਲਈ ਉਨ੍ਹਾਂ ਨੂੰ ਸਮਰਪਿਤ ਇਸ ਦਿਹਾੜੇ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਸੇਵਾ ਅਤੇ ਸਮਰਪਿਤ ਭਾਵਨਾ ਨਾਲ ਕਰਨਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚੋਂ ਨਗਰ ਕੌਂਸਲਸਿੱਖਿਆ ਵਿਭਾਗਸਿਹਤ ਵਿਭਾਗਪੀ.ਡਬਲਯੂ.ਡੀ. ਵਿਭਾਗਪੁਲਿਸ ਵਿਭਾਗਜੰਗਲਾਤ ਵਿਭਾਗਬਾਗ਼ਬਾਨੀ ਵਿਭਾਗਡੇਅਰੀ ਵਿਭਾਗਖੇਡ ਵਿਭਾਗਜਲ ਸਪਲਾਈ ਤੇ ਸੈਨੀਟੇਸ਼ਨਡੀਡੀਪੀਓਯੁਵਕ ਸੇਵਾਵਾਂ ਵਿਭਾਗ ਅਤੇ ਖ਼ੁਰਾਕ ਸਪਲਾਈ ਵਿਭਾਗਸੂਚਨਾ ਤੇ ਲੋਕ ਸੰਪਰਕ ਵਿਭਾਗ ਆਦਿ ਸ਼ਾਮਲ ਸਨਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਉਨ੍ਹਾਂ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਵੀ.ਆਈ.ਪੀ. ਸਟੇਜ਼ ਅਤੇ ਗਰਾਊਂਡ ਦੀ ਸਫਾਈਵਾਹਨਾਂ ਦੀ ਪਾਰਕਿੰਗਸਲਾਮੀ ਵਾਲੀ ਥਾਂ ਤੇ ਸਲੂਟਿੰਗ ਬੇਸ ਤਿਆਰ ਕਰਨ ਅਤੇ ਕੌਮੀ ਝੰਡੇ ਦਾ ਪ੍ਰਬੰਧ ਕਰਨਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਵਿਖੇ ਪ੍ਰਬੰਧ ਕਰਨਸੜਕਾਂ ਦੇ ਦੋਵੇਂ ਪਾਸੇ ਝੰਡੇ ਲਗਾਉਣਚੌਂਕਾਂ ਦੀ ਸਜਾਵਟ ਕਰਨਟਰਾਂਸਪੋਰਟਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧਡਾਕਟਰੀ ਸਹਾਇਤਾਨਿਰਵਿਘਨ ਬਿਜਲੀ ਸਪਲਾਈਫਾਇਰ ਬ੍ਰਿਗੇਡਾਂ ਆਦਿ ਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਇਸ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਨੂੰ ਸੁਰੱਖਿਅਤ ਅਤੇ ਵਧੀਆ ਤਰੀਕੇ ਨਾਲ ਆਯੋਜਿਤ ਕਰਨ ਦੇ ਲਈ ਕੰਮ ਸੌਂਪਿਆ ਗਿਆ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ।

ਇਸ ਮੌਕੇ ਐਸ.ਡੀ.ਐਮ. ਸ੍ਰੀ ਜਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜਡੀ.ਡੀ.ਪੀ.ਓ. ਜਸਵੰਤ ਸਿੰਘ ਬੜੈਚਐਸ.ਪੀ.(ਐਚ) ਸੋਹਨ ਲਾਲ ਸੋਨੀ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ.) ਪ੍ਰਗਟ ਸਿੰਘ ਬਰਾੜਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼, ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਜਗਦੀਪ ਸਿੰਘ ਸੰਧੂ, ਡਾ. ਸਤਿੰਦਰ ਸਿੰਘ, ਐਮ.ਈ. ਨਗਰ ਕੌਂਸਲ ਚਰਨਪਾਲਡੀ.ਡੀ.ਐਫ. ਸੌਰਵ ਕੁਮਾਰ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Spread the love