ਕੰਪਿਊਟਰ ਅਧਿਆਪਕ ਟਰੇਨਿੰਗ ਪ੍ਰੋਗਰਾਮ ਵਿੱਚ ਅਧਿਆਪਕ ਲੈ ਰਹੇ ਹਨ ਸਿਖਲਾਈ- ਡਾਈਟ ਪ੍ਰਿੰਸੀਪਲ

Diet Principal, Mr. Munish Mohan Sharma
ਕੰਪਿਊਟਰ ਅਧਿਆਪਕ ਟਰੇਨਿੰਗ ਪ੍ਰੋਗਰਾਮ ਵਿੱਚ ਅਧਿਆਪਕ ਲੈ ਰਹੇ ਹਨ ਸਿਖਲਾਈ- ਡਾਈਟ ਪ੍ਰਿੰਸੀਪਲ

ਬਰਨਾਲਾ, 31 ਜਨਵਰੀ 2024

ਸਿੱਖਿਆ ਵਿਭਾਗ ਅਤੇ ਐਸ.ਸੀ.ਈ.ਆਰ.ਟੀ. ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਕੰਪਿਊਟਰ ਵਿਸ਼ੇ ਨਾਲ ਸੰਬੰਧਿਤ ਅਧਿਆਪਕ ਟਰੇਨਿੰਗ ਪ੍ਰੋਗਰਾਮ ਸਫ਼ਲਤਾ ਪੂਰਵਕ ਚੱਲ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਈਟ ਪ੍ਰਿੰਸੀਪਲ ਸ਼੍ਰੀ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ ਬਰਨਾਲਾ ਵਿਖੇ ਕੰਪਿਊਟਰ ਫੈਕਲਟੀ ਦਾ ਟਰੇਨਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।

ਇਸ ਟਰੇਨਿੰਗ ਪ੍ਰੋਗਰਾਮ ਵਿੱਚ ਉਪ ਜ਼ਿਲਾ ਅਫ਼ਸਰ ਸ੍ਰ ਬਰਜਿੰਦਰਪਾਲ ਸਿੰਘ ਵੱਲੋਂ ਵਿਜਿਟ ਕੀਤਾ ਗਿਆ। ਪ੍ਰਿੰਸੀਪਲ ਮੁਨੀਸ਼ ਮੋਹਨ ਸ਼ਰਮਾ ਨੇ ਕਿਹਾ ਕਿ ਇਹਨਾਂ ਟਰੇਨਿੰਗ ਪ੍ਰੋਗਰਾਮਾਂ ਦਾ ਮੁੱਖ ਮਕਸਦ ਅਧਿਆਪਕਾਂ ਨੂੰ ਆਪਣੇ ਵਿਸ਼ਿਆਂ ਨੂੰ ਕਿਵੇਂ ਰੌਚਕ ਅਤੇ ਸਰਲ ਤਰੀਕੇ ਨਾਲ ਪੜ੍ਹਾਇਆ ਜਾਵੇ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਅਧਿਆਪਕ ਖੁਦ ਵੀ ਆਪਣੇ ਪੜ੍ਹਾਉਣ ਦੇ ਨਵੇਂ ਨਵੇਂ ਤਰੀਕੇ ਪ੍ਰੋਗਰਾਮ ਵਿੱਚ ਸਾਂਝਾ ਕਰਦੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਕੰਪਿਊਟਰ ਅਧਿਆਪਕ ਹੀ ਇਹਨਾਂ ਟ੍ਰੇਨਿੰਗ ਪ੍ਰੋਗਰਾਮਾਂ ਦਾ ਹਿੱਸਾ ਬਣਨਗੇ। ਇਹਨਾਂ ਪ੍ਰੋਗਰਾਮਾਂ ਵਿੱਚ ਜ਼ਿਲ੍ਹਾ ਮੈਂਟਰ ਕੰਪਿਊਟਰ ਮਹਿੰਦਰ ਪਾਲ, ਵਿਕਾਸ ਕੁਮਾਰ, ਹਰਪ੍ਰੀਤ ਸਿੰਘ ਅਤੇ ਰਾਜੀਵ ਕੁਮਾਰ ਵੱਲੋਂ ਰਿਸੋਰਸ ਪਰਸਨ ਦੀ ਭੂਮਿਕਾ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਹੈ। ਉਹਨਾਂ ਬੇਹਤਰ ਪ੍ਰਬੰਧਾਂ ਲਈ ਸੀ.ਐਚ.ਟੀ ਗਿਆਨ ਕੌਰ ਅਤੇ ਰਿਸੋਰਸ ਪਰਸਨਜ ਦਾ ਧੰਨਵਾਦ ਕੀਤਾ।ਇਸ ਮੌਕੇ ਡੀ.ਐਮ. ਗਣਿਤ ਕਮਲਦੀਪ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਅਤੇ ਕੰਪਿਊਟਰ ਅਧਿਆਪਕ ਹਾਜ਼ਿਰ ਰਹੇ।

 

Spread the love