ਛੇੜਛਾੜ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਬੇੜੇ ਲਈ ਕਮੇਟੀ ਕਾਇਮ
ਬਰਨਾਲਾ, 2 ਜੂਨ 2021
ਕੰਮਕਾਜ ਵਾਲੀਆਂ ਥਾਵਾਂ ’ਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਛੇੜਛਾੜ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲ਼ਖ ਨੇ ਦੱਸਿਆ ਕਿ ਇਸ ਕਮੇਟੀ ਦਾ ਗਠਨ ਸੈਕਸ਼ੁਅਲ ਹਰਾਸਮੈਂਟ ਆਫ ਵਿਮੈਨ ਐਟ ਵਰਕਪਲੇਸ (ਪ੍ਰੀਵੈਨਸ਼ਨ ਐਂਡ ਰਿਡਰੈਸਲ) ਐਕਟ 2013 ਅਧੀਨ ਔਰਤਾਂ ਨਾਲ ਛੇੜਛਾੜ ਜਾਂ ਹੋਰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਕੀਤਾ ਗਿਆ ਹੈ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਸ ਕਮੇਟੀ ਦਾ ਚੇਅਰਪਰਸਨ ਡਿਪਟੀ ਮੈਡੀਕਲ ਕਮਿਸ਼ਨਰ ਬਰਨਾਲਾ ਡਾ. ਗੁਰਮਿੰਦਰ ਕੌਰ ਔਜਲਾ ਨੂੰ ਲਾਇਆ ਗਿਆ ਹੈ, ਜਦੋਂਕਿ ਡੀਪੀਆਰਓ ਬਰਨਾਲਾ ਮੇਘਾ ਮਾਨ, ਸੀਡੀਪੀਓ ਰਤਿੰਦਰਪਾਲ ਕੌਰ, ਸਹਾਇਕ ਜ਼ਿਲਾ ਅਟਾਰਨੀ ਬਰਨਾਲਾ ਸੁਖਰਾਜ ਕੌਰ, ਡੀਐਮਈਓ ਸੀਮਾ ਗੁਪਤਾ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਜ਼ਿਲਾ ਪੱਧਰ ’ਤੇ ਇਸ ਕਮੇਟੀ ਦਾ ਗਠਨ ਕਰਨ ਦੇ ਨਾਲ ਹੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਬਰਨਾਲਾ, ਤਪਾ, ਧਨੌਲਾ ਤੇ ਮਹਿਲ ਕਲਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਸਿਹਤ ਬਲਾਕ ਪੱਧਰ ’ਤੇ ਕਮੇਟੀਆਂ ਗਠਨ ਕਰਨ ਤਾਂ ਜੋ ਮਹਿਲਾਵਾਂ ਨੂੰ ਕੰਮਕਾਜ ਵਾਲੀਆਂ ਥਾਵਾਂ ’ਤੇ ਆਉਦੀਆਂ ਮੁਸ਼ਕਲਾਂ ਸਬੰਧੀ ਸ਼ਿਕਾਇਤਾਂ ਦਾ ਫੌਰੀ ਨਿਬੇੜਾ ਕੀਤਾ ਜਾ ਸਕੇ।