ਐਸ.ਏ.ਐਸ ਨਗਰ 4 ਮਈ 2022
ਜਿਲ੍ਹੇ ਦੇ ਹਸਪਤਾਲਾਂ ਵਿਖੇ ਖੂਨ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਵਿਸ਼ਵਾਸ ਫਾਉਂਨਡੇਸ਼ਨ ਨਾਲ ਮਿਲਕੇ ਖੂਨ ਦਾਨ ਕੈਂਪ ਲਗਾਏ ਜਾ ਰਹੇ ਹਨ ਇਸੇ ਦੀ ਲੜੀ ਵਿੱਚ ਰੈਡ ਕਰਾਸ ਸੁਸਾਇਟੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 6 ਮਈ ਨੂੰ ਖੂਨ ਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ :-ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਥਿਓਰੋ ਦੇ ਕੰਮਾਂ ਦਾ ਜਾਇਜ਼ਾ
ਵਧੇਰੇ ਜਾਣਕਾਰੀ ਦਿੰਦੇ ਹੋਏ ਰੈਡ ਕਰਾਸ ਸੁਸਾਇਟੀ ਦੇ ਸਕੱਤਰ, ਕਮਲੇਸ਼ ਕੁਮਾਰ ਕੌਸ਼ਲ ਨੇ ਦੱਸਿਆ ਕਿ ਖੂਨ ਦਾਨ ਮਨੁੱਖਤਾ ਦੀ ਸੇਵਾ ਵਿੱਚ ਕੀਤਾ ਗਿਆ ਇੱਕ ਉੱਤਮ ਦਾਨ ਹੈ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨ ਨਾਲ ਕਿਸੇ ਦੀ ਵੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 6 ਮਈ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ਵਰਲਡ ਰੈਡ ਕਰਾਸ ਡੇ” ਮੌਕੇ ਖੂਨ ਦਾਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਤੇ ਬਲੱਡ ਬੈਂਕ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਚੰਡੀਗੜ ਦੀ ਟੀਮ ਵੱਲੋਂ ਬਲੱਡ ਇਕੱਤਰ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਵੱਲੋਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਖੂਨ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੁਨ ਕੇਵਲ ਡੋਨੇਟ ਕਰਨ ਨਾਲ ਹੀ ਇਕੱਤਰ ਕੀਤਾ ਜਾ ਸਕਦਾ ਹੈ। ਇਸ ਲਈ ਸਾਨੂੰ ਦੂਜਿਆਂ ਨੂੰ ਵੀ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।