ਮਹਿਲ ਕਲਾਂ/ਬਰਨਾਲਾ, 20 ਜੁਲਾਈ 2021
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋੋਂ ਗਰੀਨ ਪੰਜਾਬ ਮਿਸ਼ਨ ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਲਾਕ ਮਹਿਲ ਕਲਾਂ ਵਿੱਚ ਕਿਸਾਨਾਂ ਨੂੰ ਬੂਟੇ ਵੰਡੇ ਗਏ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਕਿਹਾ ਕਿ ਹਰ ਵਿਅਕਤੀ ਨੂੰ ਵਾਤਾਵਰਣ ਸੰਭਾਲ ਲਈ ਪੌਦੇ ਲਗਾਉਣ ਤੇ ਉਨਾਂ ਦੀ ਸਾਂਭ ਸੰਭਾਲ ਦਾ ਬੀੜਾ ਚੁੱਕਣਾ ਚਾਹੀਦਾ ਹੈ, ਕਿਉਕਿ ਵਾਤਾਵਰਣ ਦੀ ਸੰਭਾਲ ਬੇਹੱਦ ਜ਼ਰੂਰੀ ਹੈ।
ਉਨਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵਾਤਾਵਰਣ ਵਿੱਚ ਤੇਜ਼ੀ ਨਾਲ ਤਬਦੀਲੀ ਆ ਰਹੀ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਪੌਦੇ ਲਗਾਉਣੀ ਚਾਹੀਦੀ ਹੈ ਅਤੇ ਪੰਛੀਆਂ ਨੂੰ ਬਚਾਉਣ ਵਾਸਤੇ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਬਲਾਕ ਮਹਿਲ ਕਲਾਂ ਵਿੱਚ ਬੂਟੇ ਲਗਾਏ ਗਏ ਤੇ ਕਿਸਾਨਾਂ ਨੂੰ ਵੰਡੇ ਗਏ।
ਇਸ ਮੌਕੇ ਡਾ. ਗੁਰਚਰਨ ਸਿੰਘ ਏਡੀਓ, ਯਾਦਵਿੰਦਰ ਸਿੰਘ ਏਈਓ, ਮੱਖਣ ਲਾਲ, ਹਰਪਾਲ ਸਿੰਘ (ਖੇਤੀਬਾੜੀ ਉਪ ਨਿਰੀਖਕ), ਸਨਮਿੰਦਰਪਾਲ ਸਿੰਘ ਬੀਟੀਐਮ, ਜਸਵਿੰਦਰ ਸਿੰਘ, ਕੁਲਵੀਰ ਸਿੰਘ (ਸਹਾਇਕ ਟੈਕਨਾਲੋਜੀ ਮੈਨੇਜਰ), ਕਿਸਾਨ ਗੁਰਦੀਪ ਸਿੰਘ, ਹਰਮਨਜੀਤ ਸਿੰਘ, ਅਰਸ਼ਦੀਪ ਸਿੰਘ, ਤੇਜ ਸਿੰਘ, ਰਣਵੀਰ ਸਿੰਘ, ਬੂਟਾ ਸਿੰਘ, ਚਮਕੌਰ ਸਿੰਘ, ਜਰਨੈਲ ਸਿੰਘ ਜੀਤ ਸਿੰਘ, ਰਾਜੀਵ ਕੁਮਾਰ, ਜਗਸੀਰ ਸਿੰਘ ਤੇ ਹੋਰ ਹਾਜ਼ਰ ਸਨ।