ਗੁਰਦੁਆਰਾ ਟਾਹਲੀ ਸਾਹਿਬ, ਗਾਹਲੜੀ ਵੱਲੋਂ ਗੁਰਦਾਸਪੁਰ ਵਿਖੇ ਲੱਗ ਰਹੇ ਆਕਸੀਜਨ ਪਲਾਂਟ ਵਿਚ ਜਰਨੇਟਰ ਲਗਾਉਣ ਲਈ 11 ਲੱਖ ਰੁਪਏ ਦਾ ਚੈੱਕ ਭੇਂਟ

ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਸਾਹਿਬ ਟਾਹਲੀ ਸਾਹਿਬ ਦਾ ਧੰਨਵਾਦ
ਗੁਰਦਾਸਪੁਰ, 28 ਮਈ 2021   ਗੁਰਦੁਆਰਾ ਟਾਹਲੀ ਸਾਹਿਬ, ਗਾਹਲੜੀ ਵੱਲੋਂ ਬੱਬਰੀ ਹਸਪਤਾਲ ਵਿਖੇ ਲੱਗ ਰਹੇ ਆਕਸੀਜਨ ਪਲਾਂਟ ਵਿਖੇ ਲੋਕਾਂ ਦੀ ਸਹੂਲਤ ਲਈ ਵੱਡਾ ਜਰਨੇਟਰ ਲਗਾਉਣ ਲਈ 11 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ । ਇਸ ਮੌਕੇ ਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ. ਦੀਨਾਨਗਰ , ਸ੍ਰੀ ਹਰਜੀਤ ਸਿੰਘ ਮੈਨੇਜਰ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ,ਗਿਆਨੀ ਸਰਬਜੀਤ ਸਿੰਘ ਹੈੱਡ ਗਰੰਥੀ ਅਤੇ ਹਰਜੀਤ ਸਿੰਘ ਵੀ ਮੌਜੂਦ ਸਨ ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਗੁਰਦੁਆਰਾ ਸਾਹਿਬ ਵੱਲੋਂ ਜਰਨੇਟਰ ਲਗਾਉਣ ਲਈ ਭੇਂਟ ਕੀਤੇ ਗਏ 11 ਲੱਖ ਰੁਪਏ ਚੈੱਕ ਦੇਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਹੂਲਤ ਮਿਲੇਗੀ।
ਇਸ ਮੌਕੇ ਤੇ ਮੈਨੇਜਰ ਹਰਜੀਤ ਸਿੰਘ ਨੇ ਕਿਹਾ ਕਿ ਆਕਸੀਜਨ ਪਲਾਂਟ ਵਿੱਚ ਜਰਨੇਟਰ ਲਗਾਉਣ ਤੋਂ ਇਲਾਵਾ ਜੇਕਰ ਕੋਈ ਹੋਰ ਚੀਜ ਜਿਵੇ ਸੈਂਡ ਆਦਿ ਬਣਾਉਣ ਦੀ ਲੋੜ ਹੋਵੇਗੀ ਤਾਂ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਗੁਰਦੁਆਰਾ ਸਾਹਿਬ ਵੱਲੋਂ ਹਮੇਸ਼ਾ ਸਮਾਜ ਸੇਵੀ ਕਾਰਜਾਂ ਅਤੇ ਲੋੜ ਵੰਦਾਂ ਦੀ ਮਦਦ ਕੀਤੀ ਜਾਂਦੀ ਹੈ । ਉਨ੍ਹਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਦੌਰਾਨ ਵੀ ਪੀੜਤਾਂ ਦੀ ਮਦਦ ਲਈ ਲੰਗਰ ਆਦਿ ਲਗਾ ਗਏ ਸਨ ਅਤੇ ਦਵਾਈ ਵੀ ਵੰਡੀਆਂ ਗਈਆਂ ਸਨ।

 

Spread the love