ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਮੌਸਮ ਵਿਖੇ ਭਾਸ਼ਣ ਮੁਕਾਬਲੇ ਕਰਵਾਏ

ਫਾਜ਼ਿਲਕਾ, 28 ਅਗਸਤ  2021
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ ਮੌਜਮ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ ਸ. ਸੁਖਬੀਰ ਸਿੰਘ ਬੱਲ ਨੇ ਦਿੱਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੂਰਬ ਨੂੰ ਮਨਾਉਣ ਲਈ ਵੱਡੇ ਪੱਧਰ ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬ੍ਰਿਜ ਮੋਹਨ ਸਿੰਘ ਬੇਦੀ ਅਤੇ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰ ਪਾਲ ਸਿੰਘ ਦੀ ਪ੍ਰੇਰਨਾ ਨਾਲ ਵਿਦਿਆਰਥੀਆਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਸਬੰਧੀ ਜਾਨਣ ਦੀ ਚਾਹਤ ਪੈਦਾ ਕਰਨ ਲਈ ਅਤੇ ਉਨ੍ਹਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਮੌਜਮ ਦੇ ਸਕੂਲ ਵਿੱਚ ਇਹ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਸ਼ਿਰਕਤ ਕੀਤੀ।
ਸਕੂਲ ਦੇ ਮੁੱਖ ਅਧਿਆਪਕ ਮਨਜਿੰਦਰ ਸਿੰਘ ਅਤੇ ਵਿਦਿਆਰਥੀਆਂ ਦੇ ਅਗਵਾਈ ਕਰਤਾ ਅਧਿਆਪਕ ਗਗਨਜੋਤ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅਮਨਦੀਪ ਸਿੰਘ , ਦੂਜਾ ਸਥਾਨ ਬਲਜਿੰਦਰ ਕੌਰ ਅਤੇ ਤੀਜਾ ਸਥਾਨ ਸੂਰਜ ਸਿੰਘ ਨੇ ਪ੍ਰਾਪਤ ਕੀਤਾ।

Spread the love