ਫਾਜ਼ਿਲਕਾ, 26 ਮਈ 2021
ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਨੂੰ ਵੱਧ ਤੋ ਵੱਧ ਟੈਸਟਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।ਟੈਸਟਿੰਗ ਪ੍ਰਤੀ ਲੋਕਾਂ ਅੰਦਰ ਜਾਗਰੂਕਤਾ ਲਿਆਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਟੈਸਟ ਕਰਵਾਵਾਂਗੇ ਤਾਂ ਬਿਮਾਰੀ ਦਾ ਪਤਾ ਲਗੇਗਾ ਤੇ ਸਮੇਂ ਨਾਲ ਇਲਾਜ ਲਿਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਸੈਂਪਲਿੰਗ ਤੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਗੁਰੂ ਨਾਨਕ ਕਲੋਨੀ ਆਦਿ ਹੋਰ ਵੱਖ-ਵੱਖ ਇਲਾਕਿਆਂ ਵਿਚ ਟੈਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਸਟਿੰਗ ਹੋਣ ਨਾਲ ਅਸੀਂ ਆਲੇ-ਦੁਆਲੇ ਹੋਰਨਾਂ ਲੋਕਾਂ ਨੂੰ ਇਸ ਬਿਮਾਰੀ ਦੀ ਚਪੇਟ ਵਿਚ ਆਉਣ ਤੋਂ ਰੋਕਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਸਟਿੰਗ ਹੋਣ ਨਾਲ ਬਿਮਾਰੀ ਦਾ ਫੈਲਾਅ ਹੋਣ ਤੋਂ ਘੱਟ ਜਾਂਦਾ ਹੈ ਤੇ ਅਸੀਂ ਵੀ ਇਸ ਬਿਮਾਰੀ ਨੂੰ ਕੰਟਰੋਲ ਕਰਨ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ।
ਐਸ.ਡੀ.ਐਮ. ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਬੁਖਾਰ, ਖਾਂਸੀ, ਜੁਕਾਮ ਆਦਿ ਹੋਣ ਤੇ ਤੁਰੰਤ ਅਪਣਾ ਕਰੋਨਾ ਟੈਸਟ ਕਰਵਾਇਆ ਜਾਵੇ ਤੇ ਹੋਰਨਾਂ ਲੋਕਾਂ ਨੂੰ ਵੀ ਲੱਛਣ ਦਿਖਾਈ ਦੇਣ `ਤੇ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਜ਼ਰੂਰੀ ਕੰਮ ਤੋ ਘਰੋਂ ਬਾਹਰ ਨਾ ਨਿਕਲਿਆ ਜਾਵੇ, ਜੇ ਜ਼ਰੂਰੀ ਹੈ ਤਾਂ ਮਾਸਕ ਪਾ ਕੇ ਹੀ ਜਾਇਆ ਜਾਵੇ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋ ਗੁਰੇਜ਼ ਕੀਤਾ ਜਾਵੇ ਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਵਾਰ-ਵਾਰ ਹੱਥ ਸਾਬਣ ਨਾਲ ਧੋਤੇ ਜਾਣ ਜਾਣ।