ਗੰਨਾ ਸ਼ਾਖਾ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਗੁਰਦਾਸਪੁਰ ਵੱਲੋਂ ਗੰਨਾ ਕਾਸ਼ਤਕਾਰਾਂ ਦਾ ਆਨਲਾਈਨ ਵੈਬੀਨਾਰ ਦਾ ਆਯੋਜਨ।
ਗੁਰਦਾਸਪੁਰ, 17 ਅਗਸਤ 2021 ਕਰੋਨਾ ਮਹਾਮਾਰੀ ਦੇ ਚੱਲਦਿਆਂ ਅਤੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਚੱਡਾ ਸ਼ੂਗਰ ਇੰਡਸਟਰੀਜ ਪ੍ਰਾਈਵੇਟ ਲਿਮਿਟਡ ਦੇ ਸਹਿਯੋਗ ਨਾਲ ਮਿੱਲ ਦੇ ਅਧਿਕਾਰ ਖੇਤਰ ਦੇ ਗੰਨਾ ਕਾਸਤਕਾਰਾਂ ਨਾਲ ਨਵੀਨਤਮ ਤਕਨੀਕਾਂ ਗੰਨਾ ਕਾਸ਼ਤਕਾਰਾਂ ਨਾਲ ਸਾਂਝਿਆਂ ਕਰਨ ਦੇ ਉਦੇਸ਼ ਨਾਲ ਗੰਨਾ ਸ਼ਾਖਾ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਗੰਨਾ ਕਾਸਤਕਾਰਾਂ ਲਈ ਆਨਲਾਈਨ ਵੈਬੀਨਾਰ ਕਰਵਾਇਆ ਗਿਆ।
ਡਾ. ਸੁਖਦੇਵ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਅਤੇ ਦੀ ਅਗਵਾਈ ਹੇਠ ਸ਼ੁਰੂ ਕੀਤੀ ਮੁਹਿੰਮ ਤਹਿਤ ਲਗਾਏ ਵੈਬੀਨਾਰ ਵਿੱਚ ਡਾ, ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ,ਡਾ.ਗੁਲਜ਼ਾਰ ਸਿੰਘ ਸੰਘੇੜਾ,ਡਾ. ਕੁਲਦੀਪ ਸਿੰਘ,ਡਾ. ਹਰਪਾਲ ਸਿੰਘ ਰੰਧਾਵਾ ਸਮੂਹ ਗੰਨਾ ਮਾਹਿਰਾਂ ਨੇ ਅੱਸੂ ਕੱਤਕ ਰੁੱਤੇ ਗੰਨੇ ਦੀ ਫਸਲ ਦੀਆ ਕਾਸਤਕਾਰੀ ਤਕਨੀਕਾਂ ਬਾਰੇ ਜਾਣੂ ਕਰਵਾਇਆ ਅਤੇ ਕਿਸਾਨਾਂ ਦੇ ਸੁਆਲਾ ਦੇ ਜੁਆਬ ਦਿੱਤੇ ।ਵੈਬੀਨਾਰ ਦਾ ਸੰਚਾਲਨ ਡਾ. ਅਮਰੀਕ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ ਗੁਰਦਾਸਪੁਰ ਨੇ ਕੀਤਾ। ਵੈਬੀਨਾਰ ਵਿੱਚ ਹੋਰਨਾਂ ਤੋਂ ਇਲਾਵਾ ਡਾ. ਬਲਬੀਰ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ,ਡਾ. ਰਵਿੰਦਰ ਸਿੰਘ ਖੇਤੀਬਾਵੀ ਅਫਸਰ,ਡਾ. ਪਰਮਿਦਰ ਕੁਮਾਰ ਖੇਤੀ ਵਿਕਾਸ ਅਫਸਰ,ਸ੍ਰੀ ਵਾਈ ਪੀ ਸਿੰਘ ਵਾਈਸ ਪ੍ਰੈਜੀਡੈਂਟ,ਸ਼੍ਰੀ ਰਾਕੇਸ਼ ਕੁਮਾਰ ਸ਼ਰਮਾ, ਸ਼੍ਰੀ ਸਤਿੰਦਰ ਸਿੰਘ,ਸ਼੍ਰੀ ਜਰਮੇਜਾ ਸਿੰਘ ਰੜਾ, ਸ੍ਰੀ ਵਿਕਾਸ ਬਾਲੀਆਨ, ਸ਼੍ਰੀ ਰਿਤੂ ਰਾਜ,ਅਗਾਂਹਵਧੂ ਗੰਨਾ ਕਾਸ਼ਤਕਾਰ ਹਰਿੰਦਰ ਸਿੰਘ ਰਿਆੜ,ਕੁਲਦੀਪ ਸਿੰਘ, ਮਨਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਗੰਨਾ ਕਾਸ਼ਤਕਾਰਾਂ ਅਤੇ ਤਕਨੀਕੀ ਸਟਾਫ ਹਾਜ਼ਰ ਸਨ।
ਗੰਨਾ ਕਾਸਤਕਾਰਾਂ ਨੂੰ ਸੰਬੋਧਨ ਕਰਦਿਆਂ ਡਾ.ਸੁਰਿੰਦਰ ਸਿੰਘ ਨੇ ਕਿਹਾ ਕਿ ਗੰਨੇ ਦੀ ਫਸਲ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਵਿੱਚ ਵਾਧਾ ਕਾਰਨ ਲਈ ਜ਼ਰੂਰੀ ਹੈ ਕਿ ਖੇਤੀ ਮਾਹਿਰਾਂ ਵੱਲੋਂ ਕੀਤੀਆ ਸਿਫਾਰਸ਼ਾਂ ਅਨੁਸਾਰ ਗੰਨੇ ਦੀ ਕਾਸਤ ਕਰਨ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਬਹੁਤ ਜ਼ਰੂਰੀ ਹੈ ਕਿ ਗੰਨੇ ਦੀ ਖੇਤੀ ਨਾਲ ਸੰਬੰਧਤ ਖੇਤੀ ਲਾਗਤ ਖਰਚੇ ਘਟਾ ਕੇ ਪ੍ਰਤੀ ਹੈਕਟੇਅਰ ਸ਼ੁੱਧ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਉਨਾਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਆਮਦਨ ਵਧਾਉਣ ਲਈ ਅੰਤਰ ਫਸਲਾਂ ਦੀ ਕਾਸਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਡਾ. ਜਗਤਾਰ ਸਿੰਘ ਸੰਘੇੜਾ ਨੇ ਅੱਸੁ-ਕੱਤਕ ਰੁੱਤ ਵਿੱਚ ਗੰਨੇ ਦੀ ਫਸਲ ਨੂੰ ਆਉਣ ਵਾਲੀਆ ਸੰਭਾਵਤ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਤੰਬਰ-ਅਕਤੂਬਰ ਦਾ ਮਹੀਨਾ ਗੰਨੇ ਦੀ ਫਸਲ ਲਈ ਬਹੁਤ ਹੀ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਸਮੇਂ ਗੰਨੇ ਦੀ ਬਿਜਾਈ ਕੀਤੀ ਜਾਂਦੀ ਹੈ।ਉਨਾਂ ਕਿਹਾ ਕਿ ਇਸ ਰੁੱਤੇ ਗੰਨੇ ਦੀਆਂ ਅਗੇਤੀ ਪੱਕਣ ਵਾਲੀਆਂ ਕਿਸਮਾਂ ਜਿਵੇਂ ਸੀ ਓ ਪੀ ਬੀ 95,ਸੀ ਉ ਪੀ ਬੀ 96,ਸੀ ਓ 15023 ,ਸ਼ੀ ਉ ਜੇ 64,ਸੀ ੳ ਜੇ 85 ਅਤੇ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀ ਕਿਸਮ ਸੀ ਉ 0238 ਦੀ ਬਿਜਾਈ ਕਰਨੀ ਚਾਹੀਦੀ ਹੈ।
ਡਾ.ਕੁਲਦੀਪ ਸਿੰਘ ਨੇ ਕਿਹਾ ਕਿ 15 ਸਤੰਬਰ ਤੋਂ ਸ਼ੁਰੂ ਕਰਕੇ 31 ਅਕਤੂਬਰ ਤੱਕ ਗੰਨੇ ਦੀ ਬਿਜਾਈ ਕਰ ਲੈਣੀ ਚਾਹੀਦੀ ਹੈ ਅਤੇ ਪਿਛੇਤ ਨਹੀਂ ਕਰਨੀ ਚਾਹੀਦੀ।ਉਨਾਂ ਕਿਹਾ ਕਿ ਬਿਜਾਈ ਤੋਂ ਪਹਿਲਾਂ ਗੰਨੇ ਦੀ ਬੀਜ ਨੂੰ ਸਿਫਾਰਸ਼ਸ਼ੁਦਾ ਰਸਾਇਣਾਂ ਨਾਲ ਸੋਧ ਲੈਣਾ ਚਾਹੀਦਾ। ਡਾ. ਹਰਪਾਲ ਸਿੰਘ ਰੰਧਾਵਾ ਨੇ ਗੰਨੇ ਦੀ ਫਸਲ ਵਿੱਚ ਕੀੜਿਆਂ ਦੀ ਰੋਕਥਾਮ ਲਈ ਸਰਬਪੱਖੀ ਕੀਟ ਪ੍ਰਬੰਧ ਤਕਨੀਕ ਅਪਨਾਉਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਘੱਟ ਲਾਗਤ ਲਗਾ ਕੇ, ਕੀਟਾਨਾਸ਼ਕਾਂ ਦੀ ਵਰਤੋਂ ਕੀਤਿਆਂ ਬਗੈਰ ,ਕੀੜਿਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ।
ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ 23 ਫਰਵਰੀ 2021 ਤੱਕ ਗੰਨਾ ਕਾਸ਼ਤਕਾਰਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਗੰਨਾ ਕਾਸਤਕਾਰਾਂ ਦੇ ਖਾਤਿਆਂ ਵਿੱਚ ਭੇਜ ਦਿੱਤੀ ਗਈ ਹੈ ਅਤੇ ਨੇੜ ਭਵਿੱਖ ਵਿੱਚ ਬਾਕੀ ਰਾਸ਼ੀ ਵੀ ਦੇ ਦਿੱਤੀ ਜਾਵੇਗੀ। ਅਗਾਂਹਵਧੂ ਗੰਨਾ ਕਾਸ਼ਤਕਾਰ ਮਨਜਿੰਦਰ ਸਿੰਘ ਨੇ ਗੰਨਾ ਕਾਸ਼ਤਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੰਨੇ ਦੀ ਕਾਸ਼ਤ ਵਿੱਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਦੀ ਜ਼ਰੂਰਤ ਹੈ।ਉਨਾਂ ਗੰਨਾ ਸ਼ਾਖਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਲਗਾਏ ਜਾ ਆਨਲਾਈਨ ਵੈਬੀਨਾਰ ਲਈ ਮੁਬਾਰਕਬਾਦ ਵੀ ਦਿੱਤੀ।