ਗੰਨੇ ਦੀ ਫਸਲ ਨੂੰ ਰੱਤੇ ਰੋਗ ਤੋਂ ਬਚਾਉਣ ਲਈ ਘਬਰਾਉਣ ਦੀ ਨਹੀਂ,ਸੁਚੇਤ ਹੋਣ ਦੀ ਜ਼ਰੂਰਤ : ਕੇਨ ਕਮਿਸ਼ਨਰ

ਗੰਨਾ ਸ਼ਾਖਾ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਵੱਲੋਂ ਗੰਨਾ ਕਾਸ਼ਤਕਾਰਾਂ ਦਾ ਆਨਲਾਈਨ ਵੈਬੀਨਾਰ ਦਾ ਆਯੋਜਨ।
ਅਮਿ੍ਰਤਸਰ 9 ਸਤੰਬਰ 2021 ਕਰੋਨਾ ਮਹਾਮਾਰੀ ਦੇ ਚੱਲਦਿਆਂ ਅਤੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਡਾ.ਪ੍ਰਤਾਪ ਸਿੰਘ ਜਨਰਲ ਮੈਨੇਜਰ ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਨਾਲ ਮਿੱਲ ਦੇ ਅਧਿਕਾਰ ਖੇਤਰ ਦੇ ਗੰਨਾ ਕਾਸਤਕਾਰਾਂ ਨਾਲ ਨਵੀਨਤਮ ਤਕਨੀਕਾਂ ਗੰਨਾ ਕਾਸ਼ਤਕਾਰਾਂ ਨਾਲ ਸਾਂਝਿਆਂ ਕਰਨ ਦੇ ਉਦੇਸ਼ ਨਾਲ ਗੰਨਾ ਸ਼ਾਖਾ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਗੰਨਾ ਕਾਸਤਕਾਰਾਂ ਲਈ ਆਨਲਾਈਨ ਵੈਬੀਨਾਰ ਕਰਵਾਇਆ ਗਿਆ।ਗੰਨਾ ਸ਼ਾਖਾ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਲਗਾਏ ਗਏ ਵੈਬੀਨਾਰ ਵਿੱਚ ਡਾ.ਗੁਰਵਿੰਦਰ ਸਿੰਘ ਖਾਲਸਾ ਕੇਨ ਕਮਿਸ਼ਨਰ ਪੰਜਾਬ,ਡਾ.ਗੁਲਜ਼ਾਰ ਸਿੰਘ ਸੰਘੇੜਾ ਪ੍ਰਮੁੱਖ ਸਾਇੰਸਦਾਨ, ਗੰਨਾ ਖੋਜ ਕੇਂਦਰ ਕਪੂਰਥਲਾ,ਡਾ. ਅਮਰੀਕ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ ਨੇ ਅੱਸੂ ਕੱਤਕ ਰੁੱਤੇ ਗੰਨੇ ਦੀ ਫਸਲ ਦੀਆ ਕਾਸਤਕਾਰੀ ਤਕਨੀਕਾਂ ਅਤੇ ਗੰਨੇ ਦੀ ਫਸਲ ਉੱਪਰ ਰੱਤੇ ਰੋਗ ਦੇ ਹਮਲੇ ਤੋਂ ਬਚਾਅ ਬਾਰੇ ਜਾਣੂ ਕਰਵਾਇਆ ਅਤੇ ਕਿਸਾਨਾਂ ਦੇ ਸੁਆਲਾ ਦੇ ਜੁਆਬ ਦਿੱਤੇ । ਵੈਬੀਨਾਰ ਦਾ ਸੰਚਾਲਨ ਡਾ.ਅਮਰੀਕ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ ਨੇ ਕੀਤਾ।ਵੈਬੀਨਾਰ ਵਿੱਚ ਹੋਰਨਾਂ ਤੋਂ ਇਲਾਵਾ ਡਾ.ਐਚ ਪੀ ਐਸ ਸੂਚ ਗੰਨਾ ਮੈਨੇਜ਼ਰ,ਡਾ.ਪਰਮਿੰਦਰ ਕੁਮਾਰ ਖੇਤੀ ਵਿਕਾਸ ਅਫਸਰ,ਪ੍ਰਦੀਪ ਸਿੰਘ,ਨਛੱਤਰ ਸਿੰਘ,ਸੰਤੋਖ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਗੰਨਾ ਕਾਸ਼ਤਕਾਰਾਂ ਅਤੇ ਤਕਨੀਕੀ ਸਟਾਫ ਹਾਜ਼ਰ ਸਨ।
ਗੰਨਾ ਕਾਸਤਕਾਰਾਂ ਨੂੰ ਸੰਬੋਧਨ ਕਰਦਿਆਂ ਡਾ.ਗੁਰਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੰਨਾ ਕਾਸਤਕਾਰਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸਹਿਕਾਰੀ ਖੰਡ ਮਿੱਲਾਂ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਅਤੇ ਇਹ ਰਾਸ਼ੀ ਜਲਦ ਹੀ ਗੰਨਾ ਕਾਸਤਕਾਰਾਂ ਦੇ ਖਾਤਿਆਂ ਵਿੱਚ ਸੰਬੰਧਤ ਖੰਡ ਮਿੱਲਾਂ ਵੱਲੋਂ ਪਾ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਅੱਸੂ ਰੁੱਤੇ ਗੰਨੇ ਦੀ ਕਾਸਤ ਕੀਤੇ ਜਾਣ ਵਾਲੇ ਗੰਨੇ ਦੇ ਬੀਜ ਨੂੰ ਸੋਧ ਕੇ ਬੀਜਿਆ ਜਾਵੇ ਤਾਂ ਜੋ ਬੀਜ ਜਨਤ ਬਿਮਾਰੀਆਂ ਦੀ ਰੋਕਥਾਮ ਹੋ ਸਕੇ।ਉਨਾਂ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੀ ਆਮਦਨ ਵਧਾਉਣ ਲਈ ਬਟਾਲਾ ਅਤੇ ਭੋਗਪੁਰ ਸਹਿਕਾਰੀ ਖੰਡ ਮਿੱਲਾਂ ਵਿੱਚ ਨਿੱਜੀ ਭਾਈਵਾਲੀ ਤਹਿਤ ਬਾਇਉ ਸ਼ੀ ਐਨ ਜੀ ਪ੍ਰੋਜੈਕਟ, ਗੁਰਦਾਸਪੁਰ ਸਹਿਕਾਰੀ ਮਿੱਲ ਵਿੱਚ ਈਥਾਨੋਲ ਪ੍ਰੋਜੈਕਟ ਤੋਂ ਇਲਾਵਾ ਖੰਡ ਮਿੱਲਾਂ ਦੀ ਸਮਰੱਥਾ ਵੀ ਵਧਾਈ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਇਨਾਂ ਪ੍ਰੋਜੈਕਟਾਂ ਦੇ ਲੱਗਣ ਨਾਲ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਅਦਾਇਗੀ ਸਮੇਂ ਸਿਰ ਕਰਨ ਵਿੱਚ ਮਦਦ ਮਿਲੇਗੀ।ਉਨਾਂ ਗੰਨਾ ਮਿੱਲ ਦੇ ਪ੍ਰਬੰਧਕ ਪ੍ਰਤਾਪ ਸਿੰਘ ਵੱਲੋਂ ਗੰਨੇ ਦੀ ਕਿਸਮ ਸੀ ਓ 0238 ਕਿਸਮ ਹੇਠੋਂ ਰਕਬਾ ਕੱਢ ਕੇ ਹੋਰਨਾਂ ਕਿਸਮਾਂ ਹੇਠ ਲਿਆਉਣ ਦੀ ਕੀਤੀ ਯੋਜਨਾਬੰਦੀ ਦੀ ਸ਼ਾਲਾਘਾ ਕੀਤੀ।ਡਾ. ਗੁਲਜ਼ਾਰ ਸਿੰਘ ਸੰਘੇੜਾ ਨੇ ਕਿਹਾ ਕਿ ਪੰਜਾਬ ਵਿੱਚ ਗੰਨੇ ਦੀ ਫਸਲ ਹੇਠ ਤਕਰੀਬਨ 99 ਲੱਖ ਰਕਬੇ ਦੇ 70 ਫੀਸਦੀ ਰਕਬੇ ਵਿੱਚ ਸੀ ਓ 0238 ਕਿਸਮ ਦੀ ਕਾਸਤ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਇਸ ਕਿਸਮ ਦੀ ਕਾਸ਼ਤ ਹੋਣ ਨਾਲ ਹੁਣ ਇਸ ਕਿਸਮ ਉੱਪਰ ਕਈ ਬਿਮਾਰੀਆਂ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ,ਜਿਸ ਕਾਰਨ ਗੰਨੇ ਦੀ ਕਾਸ਼ਤ ਚਿਰਸਥਾਈ ਕਰਨ ਲਈ ਹੋਰ ਅਗੇਤੀਆ ਪੱਕਣ ਵਾਲੀਆਂ ਕਿਸਮਾਂ ਸੀ ਓ ਪੀ ਬੀ 95,96,92 ਅਤੇ ਸੀ ਉ 15023 ਹੇਠ ਰਕਬਾ ਲਿਆਉਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਰੱਤੇ ਰੋਗ ਤੋਂ ਗੰਨੇ ਦੀ ਕਿਸਮ ਸੀ ਉ 0238 ਨੂੰ ਬਚਾਉਣ ਲਈ ਗੰਭੀਰ ਯਤਨ ਕਰਨ ਦੀ ਜ਼ਰੂਰਤ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਉਹ ਆਪਣੇ ਗੰਨੇ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਕਿਤੇ ਵੀ ਰੱਤੇ ਰੋਗ ਦੀ ਸਮੱਸਿਆ ਆਵੇ ਤਾਂ ਖੇਤੀਬਾੜੀ ਮਾਹਿਰਾਂ ,ਸੰਬੰਧਤ ਮਿੱਲ ਦੇ ਅਧਿਕਾਰੀ/ਕਰਮਚਾਰੀ ਜਾਂ ਕਿ੍ਰਸ਼ੀ ਵਿਗਿਆਨ ਕੇਂਦਰ,ਕਿਸਾਨ ਸਲਾਹਕਾਰ ਕੇਂਦਰ ਜਾਂ ਖੇਤਰੀ ਖੋਜ ਕੇਂਦਰ ਨਾਲ ਸੰਪਰਕ ਖਤਿਾ ਜਾਵੇ। ਡਾ. ਅਮਰੀਕ ਸਿੰਘ ਨੇ ਕਿਹਾ ਕਿ ਗੰਨੇ ਦੀ ਫਸਲ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਵਿੱਚ ਵਾਧਾ ਕਾਰਨ ਲਈ ਜ਼ਰੂਰੀ ਹੈ ਕਿ ਖੇਤੀ ਮਾਹਿਰਾਂ ਵੱਲੋਂ ਕੀਤੀਆ ਸਿਫਾਰਸ਼ਾਂ ਅਨੁਸਾਰ ਗੰਨੇ ਦੀ ਕਾਸਤ ਕਰਨ ਦੀ ਜ਼ਰੂਰਤ ਹੈ। ਉਨਾਂ ਜੇ ਗੰਨੇ ਦੀ ਫਸਲ ਵਿੱਚ ਕੀੜਿਆਂ ਦੀ ਰੋਕਥਾਮ ਲਈ ਸਰਬਪੱਖੀ ਕੀਟ ਪ੍ਰਬੰਧ ਤਕਨੀਕ ਅਪਨਾਉਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਘੱਟ ਲਾਗਤ ਲਗਾ ਕੇ, ਕੀਟਾਨਾਸ਼ਕਾਂ ਦੀ ਵਰਤੋਂ ਕੀਤਿਆਂ ਬਗੈਰ ,ਕੀੜਿਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ।ਜਨਰਲ ਮੈਨੇਜਰ ਸ਼ਰੀ ਪ੍ਰਤਾਪ ਸਿੰਘ ਨੇ ਦੱਸਿਆ ਕਿ ਮਿੱਲ ਕੋਲ ਗੰਨਾ ਕਾਸਤਕਾਰਾਂ ਨੂੰ ਨਵੀਆਂ ਸਿਮਾਂ ਦਾ ਬੀਜ ਦੇਣ ਲਈ ਪੂਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਤਾਂ ਜੋ ਸੀ ਓ 0238 ਕਿਸਮ ਹੇਠੌਨ ਰਕਬਾ ਘੱਟ ਕੀਤਾ ਜਾ ਸਕੇ।ਉਨਾਂ ਗੰਨਾ ਕਾਸਤਕਾਰਾਂ ਨੂੰ ਅਪੀਲ ਕੀਤੀ ਕਿ ਗੰਨੇ ਦੇ ਬੀਜ ਦੀ ਪ੍ਰਾਪਤੀ ਲਈ ਮਿੱਲ ਦੇ ਅਧਿਕਾਰੀਆ/ ਕਰਮਚਾਰੀਆ ਨਾਲ ਸੰਪਰਕ ਕੀਤਾ ਜਾਵੇ। ਉਨਾਂਨੇ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਆਮਦਨ ਵਧਾਉਣ ਲਈ ਅੰਤਰ ਫਸਲਾਂ ਦੀ ਕਾਸਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।ਉਨਾਂ ਕਿਹਾ ਕਿ ਮਿੱਲ ਵੱਲੋਂ ਗੰਨੇ ਦੀ ਕਾਸ਼ਤ ਵਿੱਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ।

Spread the love