ਘਰੇਲੂ ਇਕਾਂਤਵਾਸ ਵਾਲੇ ਕੋਵਿਡ ਮਰੀਜ਼ਾਂ ਦੀ ਦੇਖਭਾਲ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ

ਡਿਪਟੀ ਕਮਿਸ਼ਨਰ ਵਲੋਂ ਰੋਜ਼ਾਨਾ ਐਸ.ਐਮ.ਓਜ਼ ਅਤੇ ਸਿਹਤ ਅਧਿਕਾਰੀਆਂ ਤੋ ਲਿਆ ਜਾਂਦਾ ਹੈ ਮਰੀਜ਼ਾਂ ਦੀ ਸਿਹਤ ਦਾ ਜਾਇਜਾ
ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕਾਲ ਸੈਂਟਰ ਤੋਂ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਨੂੰ ਰੋਜ਼ਾਨਾ ਕਾਲਿੰਗ ਕਰਕੇ ਉਨ੍ਹਾਂ ਦੇ ਹੈਲਥ ਪੈਰਾਮੀਟਰ ’ਤੇ ਰੱਖੀ ਜਾਂਦੀ ਹੈ ਨਿਗਰਾਨੀ
ਫਰੀਦਕੋਟ , 25 ਮਈ 2021 ਕੋਵਿਡ-19 ਦੇ ਘਰੇਲੂ ਇਕਾਂਤਵਾਸ ਮਰੀਜ਼ਾਂ ਦੀ ਪੂਰੀ ਦੇਖ-ਭਾਲ ਨੂੰ ਯਕੀਨੀ ਬਣਾਈ ਰੱਖਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਮਰੀਜ਼ਾਂ ਨੂੰ ਸਿਹਤ ਸੁਵਿਧਾਵਾਂ ਦੇਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਰੋਜ਼ਾਨਾ ਜ਼ਿਲ੍ਹੇ ਦੇ ਸਮੂਹ ਐਸ.ਐਮ.ਓਜ਼ ਅਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਦਾ ਜਾਇਜਾ ਲੈਂਦੇ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਘਰੇਲੂ ਇਕਾਂਤਵਾਸ ਮਰੀਜ਼ਾਂ ਦੀ ਸਿਹਤ ਦੀ ਪੂਰੀ ਤਰ੍ਹਾਂ ਨਾਲ ਨਿਗਰਾਨੀ ਹੋਵੇ, ਇਸ ਦੇ ਲਈ ਅਸੀਂ ਜ਼ਿਲ੍ਹਾ ਪੱਧਰ ’ਤੇ ਕਾਲ ਸੈਂਟਰ ਬਣਾਇਆ ਹੈ ਅਤੇ ਰੋਜ਼ਾਨਾ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਨੂੰ ਕਾਲ ਸੈਂਟਰ ਤੋਂ ਫੋਨ ਕਰਕੇ ਉਨ੍ਹਾਂ ਦੇ ਹੈਲਥ ਪੈਰਾਮੀਟਰ ਦੀ ਨਿਗਰਾਨੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਦੀ ਸਿਹਤ ਠੀਕ ਨਹੀਂ ਹੁੰਦੀ, ਇਸ ਤਰ੍ਹਾਂ ਦੇ ਮਰੀਜ਼ਾਂ ਦੀ ਕਾਲ ਨੂੰ ਸਿੱਧੇ ਸਬੰਧਤ ਐਸ.ਐਮ.ਓਜ਼ ਦੇ ਕੋਲ ਰੈਫਰ ਕੀਤਾ ਜਾਂਦਾ ਹੈ ਤਾਂ ਜੋ ਸਬੰਧਤ ਮਰੀਜ ਨੂੰ ਸਮਾਂ ਰਹਿੰਦੇ ਸੁਚਾਰੂ ਸਿਹਤ ਸੁਵਿਧਾਵਾਂ ਮਿਲ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਰੋਜ ਸਿਵਲ ਸਰਜਨ ਅਤੇ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਦੇ ਨਾਲ-ਨਾਲ ਸਮੂਹ ਐਸ.ਐਮ.ਓਜ਼ ਦੇ ਨਾਲ ਮੀਟਿੰਗ ਕਰਕੇ ਇਨ੍ਹਾਂ ਕੋਵਿਡ ਮਰੀਜ਼ਾਂ ਦਾ ਰਿਵੀਊ ਕਰਕੇ ਇਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਦੇ ਬਾਰੇ ਵਿੱਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸਦੇ ਕਾਫੀ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਕਈ ਮਰੀਜ਼ਾਂ ਨੂੰ ਸਮੇਂ ਰਹਿੰਦੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਮਿਸ.ਪੂਨਮ ਸਿੰਘ ਐਸ.ਡੀ.ਐਮ ਫਰੀਦਕੋਟ ਕਮ ਸੀ.ਪੀ.ਟੀ.ਓ ਨੇ ਕਿਹਾ ਕਿ ਇਕਾਂਤਵਾਸ ਕੀਤੇ ਵਿਅਕਤੀਆਂ ਦੀ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਰੋਜਾਨਾ ਹੀ ਜਾਂਚ ਕੀਤੀ ਜਾ ਰਹੀ ਹੈ ਤੇ ਉਨਾਂ ਨੂੰ ਫਤਿਹ ਕਿੱਟ ਮੁਹੱਈਆ ਕਰਵਾਉਣ ਦੇ ਨਾਲ, ਕੋਰੋਨਾ ਪ੍ਰੋਟੋਕੋਲ ਦੇ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਅਤੇ ਖਾਣ-ਪੀਣ ਦੀਆਂ ਵਸਤਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ।ਉਨ੍ਹਾਂ ਪਾਜੀਟਿਵ ਆਏ ਮਰੀਜਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਗਾਈਡਲਾਈਨ ਅਨੁਸਾਰ ਇਕਾਂਤਵਾਸ ਜਰੂਰ ਪੂਰਾ ਕਰਨ। ਉਨਾਂ ਕਿਹਾ ਕਿ ਇਹ ਬਿਮਾਰੀ ਘਰ ਬੈਠਿਆਂ ਨੂੰ ਨਹੀਂ ਲਗਦੀ ਸਗੋਂ ਅਸੀਂ ਘਰੋਂ ਬਾਹਰ ਜਾ ਕੇ ਖੁਦ ਇਸ ਬਿਮਾਰੀ ਨੂੰ ਆਪਣੇ ਘਰ ਆਉਣ ਦਾ ਸੱਦਾ ਦਿੰਦੇ ਹਾਂ। ਇਸ ਲਈ ਸਿਹਤ ਵਿਭਾਗ ਤੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨਾ ਹੀ ਇਸਦਾ ਬਚਾਅ ਹੈ। ਉਨ੍ਹਾਂ ਦੱਸਿਆ ਕਿ ਫਰੀਦਕੋਟ ਜਿਲ੍ਹੇ ਵਿੱਚ ਇਸ ਸਮੇਂ 1184 ਕੋਵਿਡ ਤੋ ਪ੍ਰਭਾਵਿਤ ਲੋਕ ਘਰਾਂ ਵਿਚ ਇਕਾਂਤਵਾਸ ਹਨ।

Spread the love