ਸਵੈ-ਰੋਜ਼ਗਾਰ ਦੇ ਚਾਹਵਾਨ 360 ਯੋਗ ਲਾਭਪਾਤਰੀਆਂ ਨੂੰ ਬੈਂਕਾਂ ਰਾਹੀਂ ਮੁਹੱਈਆ ਕਰਵਾਈ ਗਈ 08 ਕਰੋੜ 03 ਲੱਖ 37 ਹਜ਼ਾਰ ਰੁਪਏ ਦੇ ਲੋਨ ਦੀ ਸਹੂਲਤ
ਤਰਨ ਤਾਰਨ, 12 ਅਗਸਤ 2021
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ ਲਗਾਏ ਗਏ 184 ਜ਼ਿਲ੍ਹਾ ਪੱਧਰੀ ਤੇ ਇੱਕ ਦਿਨਾਂ ਅਤੇ ਪਲੇਸਮੈਂਟ ਕੈਂਪਾਂ ਦੌਰਾਨ 25390 ਯੋਗ ਉਮੀਦਵਾਰਾਂ ਨੂੰ ਪ੍ਰਾਈਵੇਟ ਕੰਪਨੀਆਂ ਰਾਹੀਂ ਰੋਜ਼ਗਾਰ ਮਹੁੱਈਆ ਕਰਵਾਇਆ ਗਿਆ ਹੈ।ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰ ਿਕੁਲਵੰਤ ਸਿੰਘ ਨੇ ਦੱਸਿਆ ਕਿ ਇਹਨਾਂ ਰੋਜ਼ਗਾਰ ਮੇਲਿਆਂ ਅਤੇ ਪਲੇਸਮੈਂਟ ਕੈਂਪਾਂ ਦੌਰਾਨ ਕੁੱਲ 44,425 ਉਮੀਦਵਾਰਾਂ ਨੇ ਭਾਗ ਲਿਆ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਪ੍ਰੈਲ, 2021 ਤੋਂ ਹੁਣ ਤੱਕ ਸਵੈ-ਰੋਜ਼ਗਾਰ ਦੇ ਚਾਹਵਾਨ 360 ਯੋਗ ਲਾਭਪਾਤਰੀਆਂ ਨੂੰ 08 ਕਰੋੜ 03 ਲੱਖ 37 ਹਜ਼ਾਰ ਰੁਪਏ ਦੇ ਲੋਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਉਹ ਆਪਣਾ ਕੰਮ ਸ਼ੁਰੂ ਕਰਕੇ ਆਤਮ-ਨਿਰਭਰ ਹੋ ਸਕਣ।
ਉਹਨਾਂ ਦੱਸਿਆ ਕਿ ਸਰਕਾਰ ਵੱਲੋ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਹਰ ਤਰਾ ਦੇ ਰੋਜ਼ਗਾਰ/ ਸਵੈ ਰੋਜ਼ਗਾਰ ਅਤੇ ਸਕਿੱਲ ਟ੍ਰੇਨਿੰਗ ਸਬੰਧੀ ਸਹੂਲਤਾਂ ਇੱਕ ਹੀ ਪਲੇਟਫਾਰਮ ਮਹੱਈਆ ਕਰਵਾਉਣ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਮਰਾ ਨੰਬਰ 110 ਤੋਂ 115 ਵਿੱਚ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਦਾ ਦਫ਼ਤਰ ਸਥਾਪਿਤ ਕੀਤਾ ਗਿਆ।ਉਹਨਾਂ ਦੱਸਿਆ ਕਿ 01 ਨਵੰਬਰ, 2018 ਤੋਂ ਹੁਣ ਤੱਕ 11578 ਰੋਜ਼ਗਾਰ ਦੇ ਚਾਹਵਾਨਾਂ ਵੱਲੋਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਵਿੱਚ ਪਹੁੰਚ ਕੀਤੀ ਗਈ ਹੈ ਅਤੇ 1409 ਨੌਜਵਾਨਾਂ ਨੂੰ ਮੁਫ਼ਤ ਇੰਟਰਨੈੱਟ ਦੀ ਸਹੂਲਤ ਲਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਵਿੱਚ ਬੇਰੋਜ਼ਗਾਰ ਪ੍ਰਾਰਥੀਆਂ ਲਈ ਰਜਿਸਟ੍ਰੇਸ਼ਨ, ਕਾਊਂਸਲਿੰਗ, ਪਲੇਸਮੈਂਟ, ਸਵੈ-ਰੋਜ਼ਗਾਰ, ਸਕਿੱਲ ਟ੍ਰੇਨਿੰਗ, ਬਾਹਰ ਜਾਣ ਦੇ ਚਾਹਵਾਨ ਪ੍ਰਾਰਥੀਆਂ ਨੂੰ ਉਹਨਾਂ ਦੀ ਜ਼ਰੂਰਤ ਅਨੁਸਾਰ ਸਹੂਲਤ ਦਿੱਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਹੁਨਰ ਵਿਕਾਸ ਸਕੀਮ ਤਹਿਤ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਵੱਖ-ਵੱਖ ਤਰਾਂ ਦੀ ਸਿਖਲਾਈ ਵੀ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿੱਤਾ ਮੁਖੀ ਸਿਖਲਾਈ ਹਾਸਿਲ ਕਰਕੇ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰਨ ਨੂੰ ਪਹਿਲ ਦੇਣ।ਉਹਨਾਂ ਦੱਸਿਆ ਕਿ ਜ਼ਿਲੇ੍ਹ ਦੇ ਨੌਜਵਾਨਾਂ ਨੰੁ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਬੈਂਕਾਂ ਰਾਹੀਂ ਕਰਜ਼ੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ।