ਚੰਗੀ ਸਿਹਤ ਲਈ ਵਧੀਆ ਖੁਰਾਕ ਜ਼ਰੂਰੀ- ਡਾ ਕਰਮਜੀਤ ਸਿੰਘ

ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ “ਕੌਮੀ ਖੁਰਾਕ ਹਫਤਾ”
ਫਾਜਿਲਕਾ 1 ਸਤੰਬਰ 2021
ਸਿਹਤ ਵਿਭਾਗ ਵੱਲੋਂ ਚੰਗੀ ਤੇ ਨਰੋਈ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਦੀ ਤਰ੍ਹਾਂ ਵਿਸ਼ੇਸ਼ ਜਾਗਰੂਕਤਾ ਲਈ “ਕੌਮੀ ਖੁਰਾਕ ਹਫਤਾ” ਵੱਜੋਂ ਜਾਗਰੂਕ ਕੀਤਾ ਜਾਵੇਗਾ ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ ਕਰਮਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬਵਾਲਾ ਕਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਿਤੀ 1 ਤੋਂ 7 ਸਤੰਬਰ ਤਕ “ਕੌਮੀ ਖੁਰਾਕ ਹਫਤਾ” ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ਤੱਕ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਜਾਗਰੂਕ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਚੰਗੀ ਸਿਹਤ ਲਈ ਵਧੀਆ ਖੁਰਾਕ ਦੀ ਲੋੜ ਹੁੰਦੀ ਹੈ। ਵਿਸ਼ੇਸ਼ ਤੌਰ `ਤੇ ਗਰਭਵਤੀ ਮਾਵਾਂ ਨੂੰ ਹਰੀਆ ਸਬਜੀਆਂ ਦੁੱਧ,ਫਲ ਉਬਲੀਆਂ ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਇਓਡੀਨ ਯੁਕਤ ਭੋਜਨ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਪੋਸ਼ਣ ਚੰਗੀ ਸਿਹਤ ਅਤੇ ਤੰਦਰੁਸਤੀ ਦਾ ਕੇਂਦਰ ਬਿੰਦੂ ਹੈ। ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਕੇ ਇਸ ਨੂੰ ਮਜਬੂਤ ਬਣਾਉਂਦਾ ਹੈ। ਪੌਸ਼ਟਿਕਤਾ ਮੌਜੂਦਾ ਅਤੇ ਅਗਲੀ ਪੀੜੀ ਲਈ ਬਚਾਅ, ਸਿਹਤ ਅਤੇ ਵਿਕਾਸ ਪੱਖੋਂ ਬੇਹੱਦ ਗੰਭੀਰ ਮੁੱਦਾ ਹੈ।
ਦਿਵੇਸ਼ ਕੁਮਾਰ ਬਲਾਕ ਮਾਸ ਮੀਡਿਆ ਇੰਚਾਰਜ ਦੱਸਿਆ ਕਿ ਬਲਾਕ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਗਰੁੱਪ ਮੀਟਿੰਗਾਂ ਕਰਕੇ ਗਰਭਵਤੀ ਮਾਂਵਾਂ., ਕਿਸ਼ੋਰ ਬੱਚਿਆਂ ਆਦਿ ਨੂੰ ਸੰਤੁਲਿਤ ਖੁਰਾਕ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਪੌਸ਼ਟਿਕ ਹਫਤੇ ਦਾ ਮੁੱਖ ਮੰਤਵ ਸਿਹਤ ਲਈ ਪੋਸ਼ਣ ਦੇ ਮਹਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ । ਸੰਤੁਲਿਤ ਭੋਜਨ” ਵੱਜੋਂ ਤਲੇ ਹੋਏ ਪਦਾਰਥਾਂ ਅਤੇ ਫਾਸਟ ਫੂਡ ਤੋਂ ਪਰਹੇਜ ਕਰੋ,ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕਰੋ ਅਤੇ ਸਿਗਰਟ ਤੇ ਸ਼ਰਾਬ ਦਾ ਵਰਤੋਂ ਨਾ ਕੀਤੀ ਜਾਵੇ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਅੰਸਤੁਲਿਤ ਖੁਰਾਕ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ,ਸ਼ੂਗਰ ਅਤੇ ਮੋਟਾਪਾ ਹੋਣ ਦਾ ਖਤਰਾ ਰਹਿੰਦਾ ਹੈ।ਇਸ ਲਈ ਹਮੇਸ਼ਾ “ਸੰਤੁਲਿਤ ਖੁਰਾਕ” ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ

Spread the love