ਕੈਬਨਿਟ ਵਜ਼ੀਰ ਸੁਖਜਿੰਦਰ ਸਿੰਘ ਰੰਧਾਵਾ ਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਸ਼ਹੀਦਾਂ ਨੂੰ ਕੀਤਾ ਸਿਜਦਾ
ਗੁਰਦਾਸਪੁਰ, 21 ਮਾਰਚ ( ) ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਥੇ ਆਜ਼ਾਦੀ ਘੁਲਾਟੀਏ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਨੇ ਵਿਸ਼ੇਸ ਤੋਰ ਤੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸਨਰ ਜਨਾਬ ਮੁਹੰਮਦ ਇਸ਼ਫਾਕ ਤੇ ਸ੍ਰੀਮਤੀ ਅਅਮਨਦੀਪ ਕੋਰ ਸਹਾਇਕ ਕਮਿਸਨਰ (ਜ) ਵੀ ਮੋਜੂਦ ਸਨ। ਸਮਾਮਗ ਦੌਰਾਨ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਸਾਵਧਾਨੀਆਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ ਰੰਧਾਵਾ ਨੇ ਕਿਹਾ ਕਿ ਇਸ ਮਹਾਨ ਤੇ ਪਵਿੱਤਰ ਧਰਤੀ ਛੋਟਾ ਘੱਲੂਘਾਰਾ ਜਿਥੇ 1746 ਵਿਚ ਮੁਗਲ ਫੋਜ਼ਾਂ ਵਲੋਂ 11000 ਦੇ ਕਰੀਬ ਸਿੰਘ, ਸਿੰਘਣੀਆਂ ਤੇ ਛੋਟੇ ਬੱਚਿਆਂ ਨੂੰ ਸ਼ਹੀਦ ਕੀਤਾ ਗਿਆ ਸੀ ਨੂੰ ਉਹ ਕੋਟਿਨ-ਕੋਟ ਪ੍ਰਣਾਮ ਕਰਦੇ ਹਨ ਅਤੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਨੂੰ ਸਲਾਮ ਕਰਦੇ ਹਨ, ਜਿਨਾਂ ਨੇ ਦੇਸ਼ ਦੀ ਖਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਸਨ। ਉਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਨੂੰ ਯਾਦ ਰੱਖੀਏ ਅਤੇ ਉਨਾਂ ਦੇ ਦਰਸਾਏ ਮਾਰਗ ਤੇ ਚੱਲੀਏ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੀ ਦੁੱਖ ਤਕਲੀਫ ਦੂਰ ਕਰਨ ਲਈ ਵਚਨਬੱਧ ਹੈ ਅਤੇ ਉਨਾਂ ਦੇ ਨਾਲ ਖੜ੍ਹੀ ਹੈ। ਉਨਾਂ ਅੱਗੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਜਿਥੇ ਵੀ ਜਿਸ ਖੇਤਰ ਵਿਚ ਕੰਮ ਕਰ ਰਹੇ ਹਾਂ ਆਪਣੇ ਫਰਜ਼ ਇਮਾਨਾਦਰੀ ਅਤੇ ਮਿਹਨਤ ਨਾਲ ਨਿਭਾਈਏ ਤਾਂ ਜੋ ਸਾਡਾ ਸੂਬਾ ਅਤੇ ਦੇਸ਼ ਹੋਰ ਮਜ਼ਬੂਤੀ ਨਾਲ ਅੱਗੇ ਵੱਧ ਸਕੇ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦਾਂ ਦੀ ਇਸ ਧਰਤੀ ਛੋਟਾ ਘੱਲੂਘਾਰਾ ਵਿਖੇ ਜਨਵਰੀ 2021 ਵਿਚ ਮਾਘੀ ਦਾ ਤਿਉਹਾਰ ਤੇ 21 ਫਰਵਰੀ ਨੂੰ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਇਅ ਗਿਆ ਸੀ ਅਤੇ ਅੱਜ ਆਜਾਜੀ ਘੁਲਾਟੀਏ ਅਤੇ ਸ਼ਹੀਦ ਭਗਤ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਹੈ। ਉਨਾਂ ਕਿਹਾ ਕਿ ਗੁਰਦਾਸਪੁਰ ਜ਼ਿਲੇ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ ਅਤੇ ਨੋਜਵਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ ਅਜਿਹੇ ਸਮਾਗਮ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਜਿਲੇ ਨੂੰ ਸੈਰ ਸਪਾਟਾ ਵਜੋਂ ਵਿਕਸਤ ਕਰਨ ਦੇ ਮਕਸਦ ਨਾਲ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਹਰ ਐਤਵਾਰ ਮੁਫਤ ਬੱਸ ਸੇਵਾ ਸ਼ੁਰੂ ਕੀਤੀ ਗਈ ਸੀ। ਉਨਾਂ ਅੱਗੇ ਦੱਸਿਆ ਕਿ ਕੋਵਿਡ-19 ਕੇਸ ਵੱਧਣ ਕਾਰਨ ਫਿਲਹਾਲ 31 ਮਾਰਚ ਤਕ ਇਹ ਬੱਸ ਸੇਵਾ ਮੁਲਤਵੀ ਕੀਤੀ ਗਈ ਹੈ। ਉਨਾਂ ਅੱਗੇ ਕਿਹਾ ਕਿ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਵਿਖੇ ਸ੍ਰੀ ਹਰਮੰਦਿਰ ਸਾਹਿਬ ਤੋਂ ਸਵੇਰ ਅਤੇ ਸ਼ਾਮ ਨੂੰ ਗੁਰਬਾਣੀ ਦਾ ਲਾਈਵ ਕੀਰਤਨ ਸ਼ੁਰੂ ਕਰਨ ਲਈ ਸਮਾਰਕ ਵਿਚ ਸਾਊਂਡ ਸਿਸਟਮ ਲਗਾਇਆ ਗਿਆ ਹੈ। ਸ਼ਰਧਾਲੂਆਂ ਲਈ ਪ੍ਰੋਜੈਟਰ ਲਗਾਇਆ ਗਿਆ ਹੈ, ਜਿਸ ਵਿਚ ਛੋਟਾ ਘੱਲੂਘਾਰਾ ਯੁੱਧ ਦੀ ਫਿਲਮ ਦਿਖਾਈ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਸਮਾਰਕ ਦੀ ਸੁੰਦਰਤਾ ਲਈ ਹੋਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸ਼ਰਧਾਲੂ ਵੱਧ ਤੋਂ ਵੱਧ ਇਥੇ ਆਉਣ।
ਇਸ ਤੋਂ ਪਹਿਲਾਂ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਉਪਰੰਤ ਬਾਬਾ ਹਰਜੀਤ ਸਿੰਘ ਚੌਂਕ ਮਹਿਤਾ ਵਾਲਿਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸਮਾਗਮ ਵਿਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਹਿਕਾਰਤਾ ਵਿਭਾਗ ਦੇ ਵੇਰਕਾ (ਮਿਲਕ ਪਲਾਂਟ) ਵਲੋਂ ਗਿਫਟ ਵੀ ਭੇਂਟ ਕੀਤੇ ਗਏ।
ਇਸ ਮੌਕੇ ਬਾਬਾ ਹਰਜੀਤ ਸਿੰਘ ਚੌਂਕ ਮਹਿਤੇ ਵਾਲੇ, ਮਾਸਟਰ ਜੌਹਰ ਸਿੰਘ ਸਾਬਕਾ ਵਿਧਾਇਕ ਅਤੇ ਪ੍ਰਧਾਨ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਸਵਰਨ ਮੁੱਢ ਸਿਟੀ ਪ੍ਰਧਾਨ ਕਾਂਗਰਸ ਬਟਾਲਾ, ਬੀਬੀ ਸੋਨੀਆਂ ਜੀ ਤੇ ਰੀਟਾ ਜੀ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਹਰਮਨਜੀਤ ਸਿੰਘ ਜੁਆਇਟ ਸਕੱਤਰ ਜ਼ਿਲਾ ਹੈਰੀਟੇਜ ਸੁਸਾਇਟੀ, ਦਮਨਜੀਤ ਸਿੰਘ ਇੰਚਰਾਜ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ, ਸਰਪੰਚ ਸ਼ੀਤਲ ਸਿੰਘ, ਬਾਬਾ ਖੜਕ ਸਿੰਘ ਹਾਜਰ ਸਨ।