ਸ਼ਹੀਦਾਂ ਨੂੰ ਯਾਦ ਰੱਖਣਾ ਸਾਡਾ ਸਾਰਿਆਂ ਦਾ ਫਰਜ਼-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ
ਗੁਰਦਾਸਪੁਰ, 17 ਮਈ 2021 ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ 17 ਮਈ 1746 ਨੂੰ ਯੁੱਧ ਵਿਚ ਸ਼ਹੀਦ ਹੋਈ ਕਰੀਬ 11 ਹਜ਼ਾਰ ਬੱਚੇ, ਅੋਰਤਾਂ ਅਤੇ ਯੋਧਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸਨਰ ਜਨਾਬ ਮੁਹੰਮਦ ਇਸ਼ਫਾਕ, ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਸ. ਤੇਜਿੰਦਰਪਾਲ ਸਿੰਘ ਸੰਧੂ ਜਨਰਲ ਸਕੱਤਰ, ਜਿਲਾ ਹੈਰੀਟੇਜ ਸੁਸਾਇਟੀ (ਸਾਬਕਾ ਵਧੀਕ ਡਿਪਟੀ ਕਮਿਸਨਰ ਗੁਰਦਾਸਪੁਰ) ਅਤੇ ਇਤਿਹਾਸਕਾਰ ਤੇ ਪੋਫੈਸਰ ਰਾਜ ਕੁਮਾਰ ਸ਼ਰਮਾ (ਸਕੱਤਰ, ਜਿਲਾ ਹੈਰੀਟੇਜ ਸੁਸਾਇਟੀ) ਸਮੇਤ ਅਧਿਕਾਰੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸਮਾਗਮ ਦੌਰਾਨ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਸਾਵਧਾਨੀਆਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਇਸ ਮਹਾਨ ਤੇ ਪਵਿੱਤਰ ਧਰਤੀ ਛੋਟਾ ਘੱਲੂਘਾਰਾ ਜਿਥੇ 1746 ਵਿਚ ਮੁਗਲ ਫੋਜ਼ਾਂ ਵਲੋਂ 11000 ਦੇ ਕਰੀਬ ਸਿੰਘ, ਸਿੰਘਣੀਆਂ ਤੇ ਛੋਟੇ ਬੱਚਿਆਂ ਨੂੰ ਸ਼ਹੀਦ ਕੀਤਾ ਗਿਆ ਸੀ ਨੂੰ ਉਹ ਕੋਟਿਨ-ਕੋਟ ਪ੍ਰਣਾਮ ਕਰਦੇ ਹਨ। ਉਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਨੂੰ ਯਾਦ ਰੱਖੀਏ ਅਤੇ ਉਨਾਂ ਦੇ ਦਰਸਾਏ ਮਾਰਗ ਤੇ ਚੱਲੀਏ। ਉਨਾਂ ਅੱਗੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਜਿਥੇ ਵੀ ਜਿਸ ਖੇਤਰ ਵਿਚ ਕੰਮ ਕਰ ਰਹੇ ਹਾਂ ਆਪਣੇ ਫਰਜ਼ ਇਮਾਨਾਦਰੀ ਅਤੇ ਮਿਹਨਤ ਨਾਲ ਨਿਭਾਈਏ । ਉਨਾਂ ਕਿਹਾ ਕਿ ਨੇਕ ਇਰਾਦੇ ਨਾਲ ਕੀਤੇ ਜਾਣ ਵਾਲੇ ਕੰਮ ਵਿਚ ਪਰਮਾਤਮਾ ਆਪ ਸਹਾਈ ਹੁੰਦਾ ਹੈ ਤੇ ਫਿਰ ਸਾਧਨਾਂ ਤੇ ਸੋਮਿਆਂ ਦੀ ਕੋਈ ਥੁੜ ਨਹੀਂ ਅਉਂਦੀ ਹੈ।
ਉਨਾਂ ਨੇ ਅੱਗੇ ਕਿਹਾ ਕਿ ਗੁਰਦਾਸਪੁਰ ਜ਼ਿਲੇ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ ਅਤੇ ਨੋਜਵਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ ਅਜਿਹੇ ਸਮਾਗਮ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਜਿਲੇ ਨੂੰ ਸੈਰ ਸਪਾਟਾ ਵਜੋਂ ਵਿਕਸਤ ਕਰਨ ਦੇ ਮਕਸਦ ਨਾਲ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਵਿਖੇ ਸ੍ਰੀ ਹਰਮੰਦਿਰ ਸਾਹਿਬ ਤੋਂ ਸਵੇਰ ਅਤੇ ਸ਼ਾਮ ਨੂੰ ਗੁਰਬਾਣੀ ਦਾ ਲਾਈਵ ਕੀਰਤਨ ਸ਼ੁਰੂ ਕਰਨ ਲਈ ਸਮਾਰਕ ਵਿਚ ਓਪਨ ਸਾਊਂਡ ਸਿਸਟਮ ਲਗਾਇਆ ਗਿਆ ਹੈ। ਸ਼ਰਧਾਲੂਆਂ ਲਈ ਪ੍ਰੋਜੈਟਰ ਲਗਾਇਆ ਗਿਆ ਹੈ, ਜਿਸ ਵਿਚ ਛੋਟਾ ਘੱਲੂਘਾਰਾ ਯੁੱਧ ਦੀ ਫਿਲਮ ਦਿਖਾਈ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਸਮਾਰਕ ਦੀ ਸੁੰਦਰਤਾ ਲਈ ਹੋਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸ਼ਰਧਾਲੂ ਵੱਧ ਤੋਂ ਵੱਧ ਇਥੇ ਆਉਣ। ਸਮਾਰਕ ਨੂੰ ਆਉਣ ਵਾਲੇ ਰਸਤੇ ਦੇ ਦੋਨੇ ਪਾਸੇ ਇੰਟਰਲਾੱਕ ਟਾਇਲਾਂ ਲਗਾਈਆਂ ਜਾਣਗੀਆਂ ਅਤੇ ਸੈਲਾਨੀਆਂ ਲਈ ਲਾਈਟ ਐਂਡ ਸਾਊਂਡ ਸ਼ੋਅ ਵੀ ਕਰਵਇਆ ਜਾਇਆ ਕਰੇਗਾ।
ਇਸ ਮੌਕੇ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਵਰ ਗੁਰਦਾਸਪੁਰ ਵਜੋਂ ਸੇਵਾਮੁਕਤ ਹੋਣ ਤੋਂ ਬਾਅਦ ਵੀ ਡਿਪਟੀ ਕਮਿਸ਼ਨਰ ਜੀ ਦੇ ਇੱਛਾ ਅਨਸੁਾਰ, ਉਨਾਂ ਨੂੰ ਛੋਟਾ ਘੱਲੂਘਾਰਾ ਸਮਾਰਕ ਵਿਖੇ ਸੇਵਾ ਕਰਨ ਲਈ ਮੋਕਾ ਦਿੱਤਾ ਗਿਆ, ਜਿਸ ਲਈ ਉਹ ਯਤਨਸ਼ੀਲ ਰਹਿਣਗੇ ਕਿ ਉਹ ਉਨਾਂ ਦੀ ਇੱਛਾਵਾਂ ਮੁਤਾਬਕ ਪੂਰੇ ਉੱਤਰ ਸਕਣ ਤੇ ਸਮਾਰਕ ਦੀ ਬਿਹਤਰੀ ਲਈ ਸੁਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਹੋਰ ਵਿਕਾਸ ਕਾਰਜ ਕੀਤੇ ਜਾ ਸਕਣ। ਉਨਾਂ ਕਿਹਾ ਕਿ ਜਦ ਉਹ ਗੁਰਦਾਸਪੁਰ ਵਿਖੇ ਐਸ.ਡੀ.ਐਮ ਵਜੋ ਤਾਇਨਾਤ ਸਨ ਤਾਂ ਸਾਲ 2011 ਵਿਚ ਇਸ ਸਮਾਰਕ ਦੀ ਉਸਾਰੀ ਕੀਤੀ ਗਈ ਸੀ ਪਰ ਹੁਣ ਡਿਪਟੀ ਕਮਿਸ਼ਨਰ ਜੀ ਦੀ ਅਗਵਾਈ ਹੇਠ ਛੋਟਾ ਘੱਲੂਘਾਰਾ ਸਮਾਰਕ ਸਮੇਤ ਜਿਲੇ ਨੂੰ ਸੈਰ ਪਸਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਪਿਛਲੇ ਪੰਜ ਮਹਿਨਿਆਂ ਤੇ ਲਗਾਤਾਰ ਸ਼ਹੀਦਾਂ ਦੀ ਯਾਦ ਵਿਚ ਇਥੇ ਸਮਾਗਮ ਕਰਵਾਇਆ ਜਾ ਰਿਹਾ ਹੈ, ਤਾਂ ਜੋ ਇਸ ਮਹਾਨ ਯਾਦਗਾਰ ਨੂੰ ਵੱਧ ਤੋਂ ਵੱਧ ਪ੍ਰਫੁੱਲਿਤ ਕੀਤਾ ਜਾ ਸਕੇ ਤੇ ਨੋਜਵਾਨ ਪੀੜ੍ਹੀ ਇਸਦੇ ਮਾਣਮੱਤੇ ਇਤਿਹਾਸ ਤੋਂ ਜਾਣੂੰ ਹੋ ਸਕੇ।
ਇਸ ਮੋਕਂ ਇਤਿਹਾਸਕਾਰ ਤੇ ਪ੍ਰੋਫੈਸਰ ਰਾਜਮ ਕੁਮਾਰ ਸ਼ਰਮਾ ਵਲੋਂ ਛੋਟਾ ਘੱਲੂਘਾਰਾ ਸਮਾਰਕ ਦੇ ਇਤਿਹਾਸ ਵਿਚ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਤੋਂ ਪਹਿਲਾਂ ਸਮਾਰਕ ਵਿਖੇ ਜਪੁਜੀ ਸਾਹਿਬ ਜੀ ਦਾ ਪਾਠ ਕਰਵਾਣ ਉਪਰੰਤ ਕੜਾਹ ਪ੍ਰਸ਼ਾਦਿ ਵਰਤਾਇਆ ਗਿਆ।
ਇਸ ਮੌਕੇ ਤੇਜਿੰਦਰ ਸਿੰਘ ਬਾਜਵਾ ਡਿਪਟੀ ਡਾਇਰੈਕਟਰ ਬਾਗਬਾਨੀ, ਹਰਚਰਨ ਸਿੰਘ ਕੰਗ ਜਿਲਾ ਭੂਮੀ ਰੱਖਿਆ ਅਫਸਰ, ਨਿਰਮਲ ਸਿੰਘ ਐਸ.ਡੀ.ਓ ਪੀ.ਡਬਲਿਊ.ਡੀ, ਹਰਮਨਜੀਤ ਸਿੰਘ ਜੁਆਇਟ ਸਕੱਤਰ ਜ਼ਿਲਾ ਹੈਰੀਟੇਜ ਸੁਸਾਇਟੀ, ਦਮਨਜੀਤ ਸਿੰਘ ਇੰਚਰਾਜ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ, ਮਨਦੀਪ ਕੋਰ, ਬਾਬਾ ਖੜਕ ਸਿੰਘ ਹਾਜਰ ਸਨ।