ਵਿਦਿਆਰਥੀਆਂ ਨੂੰ ਸੁਤੰਤਰਤਾ ਸੈਨਾਨੀਆਂ ਦੇ ਯੋਗਦਾਨ ਸਬੰਧੀ ਦਿੱਤੀ ਜਾਣਕਾਰੀ
ਪਟਿਆਲਾ, 7 ਅਗਸਤ 2021
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਅਜੈ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨਜ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੱਲੋਂ ਗੂਗਲ ਮੀਟ ਐਪ ਰਾਹੀਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਉਲਾਣਾ ਲੀਗਲ ਲਿਟਰੇਸੀ ਕਲੱਬ ਦੇ ਵਿਦਿਆਰਥੀਆਂ ਨਾਲ ਭਾਰਤ ਛੱਡੋ ਅੰਦੋਲਨ ਦਿਵਸ ਮੌਕੇ ‘ਤੇ ਇੱਕ ਵੈਬੀਨਾਰ ਕੀਤਾ ਗਿਆ।
ਵੈਬੀਨਾਰ ਦੌਰਾਨ ਮੈਡਮ ਪਰਮਿੰਦਰ ਕੌਰ ਅਤੇ ਪੈਨਲ ਐਡਵੋਕਟ ਸ੍ਰੀ ਪੁਨੀਤ ਗੁਪਤਾ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਅਤੇ ਸਵਾਮੀ ਵਿਵੇਕਾਨੰਦ ਵਰਗੇ ਸੁਤੰਤਰਤਾ ਸੈਨਾਨੀਆਂ ਦੇ ਯੋਗਦਾਨ ਸੰਬੰਧੀ ਵਿਸਤਾਰ ਸਹਿਤ ਦੱਸਿਆ ਅਤੇ ਨਾਲਸਾ (ਬੱਚਿਆਂ ਨੂੰ ਮਹੱਤਵਪੂਰਨ ਕਾਨੂੰਨੀ ਸੇਵਾਵਾਂ ਅਤੇ ਉਨ੍ਹਾਂ ਦੀ ਸੁਰੱਖਿਆ) ਸਕੀਮ, 2015, ਜੁਵੇਨਾਈਲ ਜਸਟਿਸ ਐਕਟ, ਪੋਕਸੋ ਐਕਟ, ਮੁਫ਼ਤ ਕਾਨੂੰਨੀ ਸੇਵਾਵਾਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸੈਂਟਰ ਅਤੇ ਟੋਲ ਫਰੀ ਨੰਬਰ 1968 ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋ ਇਲਾਵਾ ਉਨ੍ਹਾਂ ਨੂੰ ਮਿਤੀ 11 ਸਤੰਬਰ 2021 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਤੋ ਇਲਾਵਾ ਜੱਜ ਸਾਹਿਬਾਨ ਮੈਡਮ ਪਰਮਿੰਦਰ ਕੌਰ ਵੱਲੋਂ ਚਿਲਡਰਨ ਹੋਮ ਰਾਜਪੁਰਾ ਅਤੇ ਐਸ.ਓ.ਐਸ. ਪਿੰਡ ਰਾਜਪੁਰਾ ਐਟ ਪਟਿਆਲਾ ਦੇ ਬੱਚਿਆ ਨਾਲ ਵੀ.ਸੀ. ਕੀਤੀ ਗਈ। ਉਕਤ ਹੋਮਜ਼ ਵਿਚ ਰਹਿ ਰਹੇ ਬੱਚਿਆਂ ਤੋਂ ਉਨ੍ਹਾਂ ਦੀ ਪੜਾਈ, ਖਾਣਾ ਅਤੇ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਉਥੇ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਚਿਲਡਰਨ ਹੋਮਜ਼ ਦੇ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਬੱਚਿਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ ਤੇ ਜ਼ਿਲ੍ਹਾ ਪਟਿਆਲਾ ਦੇ ਆਸ਼ਰਮ ਅਤੇ ਚਿਲਡਰਨ ਹੋਮਜ਼ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਬੱਚਿਆਂ ਨੂੰ ਉੱਥੇ ਰਹਿਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵੀ ਜਾਣੂ ਕਰਵਾਇਆ ਗਿਆ।