ਜ਼ਿਲ੍ਹਾ ਪੁਲੀਸ ਮੁਖੀ ਨੇ ਖਾਣ ਪੀਣ ਦੀਆਂ ਦੁਕਾਨਾਂ, ਰੈਸਟੋਰੈਂਟਸ ਅਤੇ ਰੇਹੜੀ ਫੜ੍ਹੀ ਵਾਲਿਆਂ ਨੂੰ ਕਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਆ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਐਸ ਏ ਐਸ ਨਗਰ
ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਵੱਲੋਂ ਹੋਰਨਾਂ ਸੀਨੀਅਰ ਅਧਿਕਾਰੀਆਂ ਦੇ ਨਾਲ 3 ਬੀ 2, ਫੇਜ਼ 07, ਫੇਜ਼ 10 ਦਾ ਦੌਰਾ
ਖਾਣ ਪੀਣ ਦੀਆਂ ਦੁਕਾਨਾਂ, ਰੈਸਟੋਰੈਂਟਸ ਅਤੇ ਰੇਹੜੀ ਫੜ੍ਹੀ ਵਾਲਿਆਂ ਦੀ ਕਰੋਨਾ ਵੈਕਸੀਨੇਸ਼ਨ ਸਬੰਧੀ ਸਥਿਤੀ ਦੀ ਸਮੀਖਿਆ
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁੱਲ ਬਖ਼ਸ਼ਿਆ ਨਹੀਂ ਜਾਵੇਗਾ
ਐਸ ਏ ਐਸ ਨਗਰ, 20 ਅਪਰੈਲ , 2021  ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਨੇ ਹੋਰਨਾਂ ਸੀਨੀਅਰ ਅਧਿਕਾਰੀਆਂ ਦੇ ਨਾਲ ਫੇਜ਼ 3ਬੀ2, ਫੇਜ਼ 07, ਫੇਜ਼ 10 ਦਾ ਦੌਰਾ ਕਰ ਕੇ ਖਾਣ ਪੀਣ ਦੀਆਂ ਦੁਕਾਨਾਂ, ਰੈਸਟੋਰੈਂਟਸ ਅਤੇ ਰੇਹੜੀ ਫੜ੍ਹੀ ਵਾਲਿਆਂ ਦੀ ਕਰੋਨਾ ਵੈਕਸੀਨੇਸ਼ਨ ਸਬੰਧੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਉਹਨਾਂ ਨੂੰ ਜਲਦ ਤੋਂ ਜਲਦ ਕਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਮਾਰਕੀਟਾਂ ਵਿਚ ਸਿਹਤ ਵਿਭਾਗ ਦੇ ਸਹਿਜੋਗ ਨਾਲ ਵੈਕਸੀਨੇਸ਼ਨ ਕੈਂਪ ਵੀ ਲਾਏ ਜਾਣਗੇ।
ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ।
ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਰੂਰੀ ਹੈ ਕਿ ਕੋਰੋਨਾ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਂਸ ਰੱਖਣ ਦੀ ਪਾਲਣਾ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁੱਲ ਬਖ਼ਸ਼ਿਆ ਨਹੀਂ ਜਾਵੇਗਾ।
ਪੁਲੀਸ ਦੀਆਂ ਟੀਮਾਂ ਵੱਲੋਂ ਵੱਖ ਥਾਵਾਂ ਉੱਤੇ ਮਾਸਕ ਪਹਿਨਣ, ਸਮਾਜਕ ਦੂਰੀ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਜਿਹੜੇ ਲੋਕਾਂ ਨੂੰ ਕਰੋਨਾ ਦੇ ਮੱਦੇਨਜ਼ਰ ਇਕਾਂਤਵਾਸ ਕੀਤਾ ਗਿਆ ਹੈ, ਉਹਨਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਤੈਅ ਗਿਣਤੀ ਤੋਂ ਵੱਧ ਲੋਕ ਇਕੱਠ ਹੋਣ ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਮੂਹ ਜ਼ਿਲ੍ਹਾ ਵਾਸੀ ਇਸ ਗੱਲ ਵੱਲ ਧਿਆਨ ਦੇਣ ਕਿ ਇਹ ਪਾਬੰਦੀਆਂ ਲੋਕਾਂ ਦੀ ਭਲਾਈ ਲਈ ਹੀ ਹਨ। ਇਹਨਾਂ ਦੀ ਪਾਲਣਾ ਕਰ ਕੇ ਕਰੋਨਾ ਨੂੰ ਮਾਤ ਦੇਣ ਵਿੱਚ ਪੰਜਾਬ ਸਰਕਾਰ ਨੂੰ ਸਹਿਜੋਗ ਦਿੱਤਾ ਜਾਵੇ।
ਇਨ੍ਹਾਂ ਦੇ ਨਾਲ ਨਾਲ ਇੱਕ ਚੀਜ਼ ਜਿਹੜੀ ਸਭ ਤੋਂ ਅਹਿਮ ਹੈ, ਉਹ ਹੈ ਕੋਵਿਡ ਵੈਕਸੀਨੇਸ਼ਨ। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਖ ਵੱਖ ਥਾਵਾਂ ਉਤੇ ਵੈਕਸੀਨੇਸ਼ਨ ਜੰਗੀ ਪੱਧਰ ਉਤੇ ਜਾਰੀ ਹੈ। ਇਸ ਜ਼ਿਲ੍ਹਾ ਵਾਸੀ ਅੱਗੇ ਹੋ ਕੇ ਵੈਕਸੀਨੇਸ਼ਨ ਕਰਵਾਉਣ।
Spread the love