ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਚੋਣਾਂ ਵਿੱਚ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ
ਰੂਪਨਗਰ, 25 ਜਨਵਰੀ 2024
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਅੱਜ 14ਵਾਂ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਸ਼ਿਰਕਤ ਕੀਤੀ।
ਇਸ ਮੌਕੇ ਡਾ.ਪ੍ਰੀਤੀ ਯਾਦਵ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜਰੂਰੀ ਹੈ, ਇਸ ਲਈ ਜੇਕਰ ਕਿਸੇ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ ਤਾਂ ਉਹ ਪਹਿਲ ਦੇ ਆਧਾਰ ਤੇ ਵੋਟ ਬਣਵਾਏ। ਉਨ੍ਹਾਂ ਕਿਹਾ ਕਿ ਤੁਸੀਂ ਭਾਰਤ ਦੇ ਭਵਿੱਖ ਦੇ ਵਾਰਸ ਹੋ, ਇਸ ਲਈ ਤੁਹਾਨੂੰ ਆਪਣੀ ਵੋਟ ਦੀ ਵਰਤੋਂ ਸਹੀ ਤਰੀਕੇ ਨਾਲ ਸੋਚ ਸਮਝ ਕੇ ਕਰਨੀ ਚਾਹੀਦੀ ਹੈ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਵੀ ਵੋਟ ਦੀ ਮਹੱਹਤਾ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ।ਇਸ ਉਪਰੰਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮੌਕੇ ਉਤੇ ਹਾਜ਼ਰ ਹੋਏ ਸਾਰੇ ਮੈਂਬਰਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ ਕੀਤੀ ਅਤੇ ਸਹੁੰ ਚੁਕਵਾਈ ਗਈ।
ਇਸ ਸਮਾਗਮ ਵਿੱਚ ਸਰਕਾਰੀ ਆਈ.ਟੀ.ਆਈ (ਲੜਕੀਆਂ) ਰੂਪਨਗਰ ਵੱਲੋਂ ਸਿਲਾਈ-ਕਢਾਈ ਸਟਾਲ, ਪ੍ਰਕਾਸ਼ ਮੈਮੋਰੀਅਲ ਵੈਲਫੇਅਰ ਸੁਸਾਇਟੀ ਵੱਲੋਂ ਸਟਾਲਾਂ ਲਗਾਈਆਂ ਗਈਆਂ। ਇਸ ਦੌਰਾਨ ਨਹਿਰੂ ਯੁਵਾ ਕੇਂਦਰ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਇੱਕ ਸਕਿੱਟ ਪੇਸ਼ ਕੀਤੀ ਗਈ।
ਡਿਪਟੀ ਕਮਿਸ਼ਨਰ ਵੱਲੋਂ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ-2024 ਦੌਰਾਨ ਵਧੀਆਂ ਕਾਰਗੁਜਾਰੀ ਲਈ ਬੈਸਟ ਈ.ਆਰ.ਓ ਸ਼੍ਰੀਮਤੀ ਹਰਕੀਰਤ ਕੌਰ ਚੰਨੇ, ਬੈਸਟ ਬੀ.ਐਲ.ਓ. ਸ.ਕੁਲਵਿੰਦਰ ਸਿੰਘ ਕਲਰਕ ਬੂਥ ਨੰ.170-ਲਖੋੜ (ਵਿਧਾਨ ਸਭਾ ਚੋਣ ਹਲਕਾ 49-ਅਨੰਦਪੁਰ ਸਾਹਿਬ) ਅਤੇ ਬੇਸਟ ਨੋਡਲ ਅਫਸਰ ਸ਼੍ਰੀ ਜੈ ਦੇਵ ਸਿੰਘ ਲੈਕਚਰਾਰ (ਵਿਧਾਨ ਸਭਾ ਚੋਣ ਹਲਕਾ 50-ਰੂਪਨਗਰ) ਨੂੰ ਅਤੇ ਜਿਲ੍ਹੇ ਵਿਚ ਸਵੀਪ ਗਤੀਵਿਧੀਆਂ ਕਰਵਾਉਣ ਵਿੱਚ ਯੋਗਦਾਨ ਪਾਉਣ ਲਈ ਅਧਿਕਾਰੀ/ਕਰਮਚਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਦੇ ਨਾਲ ਹੀ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ 2024 ਦੌਰਾਨ ਨਵੇਂ ਰਜਿਸਟਰਡ ਹੋਏ 18-19 ਸਾਲ ਦੇ ਨੌਜਵਾਨ ਵੋਟਰਾਂ ਨੂੰ ਫੋਟੋ ਵੋਟਰ ਸ਼ਨਾਖਤੀ ਕਾਰਡ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ, ਰੂਪਨਗਰ ਜੀ ਵੱਲੋਂ ਵੰਡੇ ਗਏ।
ਇਸ ਮੌਕੇ ਸ੍ਰੀਮਤੀ ਹਰਕੀਰਤ ਕੌਰ ਪੀ.ਸੀ.ਐਸ ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਧਾਨ ਸਭਾ ਚੋਣ ਹਲਕਾ 50-ਰੂਪਨਗਰ, ਸ਼੍ਰੀ ਪਲਵਿੰਦਰ ਸਿੰਘ ਚੋਣ ਤਹਿਸੀਲਦਾਰ, ਸ਼੍ਰੀ ਗੁਰਜੀਤ ਸਿੰਘ ਜੂਨੀਅਰ ਸਹਾਇਕ, ਦਿਨੇਸ਼ ਕੁਮਾਰ ਸੈਣੀ, ਸ਼੍ਰੀ ਅਮਨਦੀਪ ਸਿੰਘ ਚੋਣ ਕਾਨੂੰਗੋ ਆਦਿ ਹਾਜਰ ਆਏ।