ਰੂਪਨਗਰ, 22 ਜਨਵਰੀ
ਜ਼ਿਲ੍ਹਾ ਪ੍ਰਸਾਸ਼ਨ ਦੇ ਸਹਾਇਕ ਕਮਿਸ਼ਨਰ ਰੂਪਨਗਰ ਸ. ਅਰਵਿੰਦਪਾਲ ਸਿੰਘ ਸੋਮਲ ਅਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਨਾਰਕੋ ਕੋਰਡੀਨੈਸ਼ਨ ਸੈਂਟਰ (ਨਕਾਰਡ) ਪ੍ਰਣਾਲੀ ਦੀਆਂ ਚੱਲ ਰਹੀਆਂ ਗਤਵਿਧੀਆਂ ਦਾ ਜਾਇਜਾ ਲੈਣ ਲਈ ਰੀਵਿਊ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਰੂਪਨਗਰ ਸ. ਅਰਵਿੰਦਪਾਲ ਸਿੰਘ ਸੋਮਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਵਿੱਚ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਨੌਜਵਾਨੀ ਨੂੰ ਬਚਾਇਆ ਜਾ ਸਕੇ।
ਪੁਲੀਸ ਵਿਭਾਗ ਦੇ ਐਸ.ਪੀ ਡਾ. ਨਵਨੀਤ ਸਿੰਘ ਮਾਹਲ ਵੱਲੋਂ ਇਸ ਪ੍ਰਣਾਲੀ ਅਧੀਨ ਚਲਾਈਆਂ ਜਾ ਰਹੀਆਂ ਗਤਵਿਧੀਆਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਵਿਭਾਗ ਦੇ ਸਾਂਝ ਕੇਂਦਰ ਵੱਲੋਂ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਵਿੱਚ ਜਾ ਕੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਦੱਸਿਆ ਕਿ ਬੱਚਿਆਂ ਨੂੰ ਸਵੇਰ ਦੀ ਸਭਾ ਵੇਲੇ ਨਸ਼ਿਆਂ ਦੇ ਮਾੜ੍ਹੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਨੂੰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੇਕਰ ਕੋਈ ਉਨ੍ਹਾਂ ਦੇ ਘਰ ਵਿੱਚ ਜਾਂ ਆਲੇ ਦੁਆਲੇ ਕੋਈ ਵੀ ਵਿਅਕਤੀ ਨਸ਼ੇ ਕਰਦਾ ਹੈ ਤਾਂ ਉਸਨੂੰ ਵੀ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ।
ਡਰੱਗ ਇੰਸਪੈਕਟਰ ਡਾ. ਨਵਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੈਮਿਸਟਾਂ ਦੀ ਵੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਐੱਸ.ਐਮ.ਓ ਡਾ. ਤਰਸੇਮ ਸਿੰਘ, ਐੱਸ.ਐਮ.ਓ ਡਾ. ਬਲਦੇਵ ਸਿੰਘ, ਐੱਸ.ਡੀ.ਐੱਮ ਨੰਗਲ ਸ਼੍ਰੀਮਤੀ ਅਨਮਜੋਤ ਕੌਰ, ਐੱਸ ਡੀ ਐੱਮ ਸ਼੍ਰੀ ਅਨੰਦਪੁਰ ਸਾਹਿਬ ਸ .ਮਨਦੀਪ ਸਿੰਘ ਢਿੱਲੋਂ, ਡੀ ਐਸ ਪੀ ਰੂਪਨਗਰ ਸ. ਤਰਲੋਚਨ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।