ਜ਼ਿਲ੍ਹਾ ਬਰਨਾਲਾ ਦੇ ਪੰਚਾਂ, ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 3 ਦਸੰਬਰ ਨੂੰ

ਸੰਸਦ ਮੈਂਬਰ ਮੀਤ ਹੇਅਰ ਚੁਕਾਉਣਗੇ ਸਹੁੰ

ਬਰਨਾਲਾ, 29 ਨਵੰਬਰ 2024

ਜ਼ਿਲ੍ਹਾ ਬਰਨਾਲਾ ਦੇ ਪੰਚਾਂ ਅਤੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 3 ਦਸੰਬਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਇਹ ਜਾਣਕਾਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਇਸ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਨਵੇਂ ਚੁਣੇ ਗਏ ਪੰਚਾਂ ਅਤੇ ਸਰਪੰਚਾਂ ਨੂੰ ਸਹੁੰ ਚੁਕਾਉਣਗੇ।

ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਮਾਗਮ ਦੌਰਾਨ ਪਾਰਕਿੰਗ ਅਤੇ ਕਾਨੂੰਨ ਵਿਵਸਥਾ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਸਮਾਗਮ’ਚ ਜ਼ਿਲ੍ਹਾ ਬਰਨਾਲਾ ਦੇ ਸਾਰੇ ਸਰਪੰਚ ਅਤੇ ਪੰਚ ਸਾਹਿਬਾਨ ਇਸ ਸਮਾਗਮ ‘ਚ ਸ਼ਿਰਕਤ ਕਰਨਗੇ।।

ਬੈਠਕ ‘ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸਤਵੰਤ ਸਿੰਘ, ਉੱਪ ਮੰਡਲ ਮਜਿਸਟ੍ਰੇਟ ਬਰਨਾਲਾ ਸ੍ਰੀ ਗੁਰਬੀਰ ਸਿੰਘ ਕੋਹਲੀ, ਐੱਸ ਪੀ ਸੌਰਵ ਜਿੰਦਲ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ ਹਾਜ਼ਰ ਸਨ।